ਚੰਡੀਗੜ੍ਹ ਰਾਖਾ ਪ੍ਰਭ ਬਿਉਰੋ: ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸੂਬਾ ਸਰਕਾਰ ਤੇ ਝੂਨੇ ਦੀ ਲਿਫਟਿੰਗ ਨੂੰ ਲੈਕੇ ਨਿਸ਼ਾਨਾ ਬਣਾਉਦਿਆ ਕਿਹਾ ਕਿ ਪਹਿਲਾਂ ਝੋਨੇ ਦੀ ਖਰੀਦ ਸਮੇਂ ਸਿਰ ਹੁੰਦੀ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਮੌਕੇ ਮੁਸ਼ਕਿਲ ਕਿਉ ਆ ਰਹੀ ਹੈ, ਕਿਉ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੀ ਸਾਰ ਹੀ ਨਹੀਂ ਲਈ ਗਈ ਅਤੇ ਮੁਕੰਮਲ ਪ੍ਰਬੰਧ ਕਰਨ ਵਿਚ ਪੂਰੀ ਤਰ੍ਹਾਂ ਫੇਲ੍ਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੋ ਮਹੀਨੇ ਹੋ ਚੁੱਕੇ ਹਨ 44 ਹਜ਼ਾਰ ਕਰੋੜ ਰੁਪਏ ਜਾਰੀ ਕੀਤਿਆਂ ਨੂੰ ਤੋਂ ਪਰ ਨਿਕੰਮੀ ਸਰਕਾਰ 44 ਹਜ਼ਾਰ ਕਰੋੜ ਰੁਪਏ ਵਿਚੋਂ 5 ਕਰੋੜ ਰੁਪਏ ਦੇ ਸਕੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਨੂੰ 44 ਹਜ਼ਾਰ ਕਰੋੜ ਰੁਪਏ ਭੇਜ ਦਿੱਤੇ ਹਨ ਅਤੇ ਜਿੰਨਾ ਹੋਰ ਪੈਸੇ ਚਾਹੀਦੇ ਚੱਕੋ ਐਮ ਐਸ ਪੀ ਦੇ ਦਿੱਤੀ ਹੈ। ਪੰਜਾਬ ਸਰਕਾਰ ਦੀਆਂ ਝੋਨਾ ਖਰੀਦ ਕਰਨ ਵਿੱਚ ਏਜੰਸੀਆਂ ਫੇਲ ਹੋਈਆਂ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੱਥ ਖੜੇ ਕਰਕੇ ਕਹਿ ਕੇ ਉਹ ਫੇਲ ਹੋ ਗਏ ਤਾਂ ਕੇਂਦਰ ਸਰਕਾਰ ਖੁਦ ਸੂਬੇ ਨੂੰ ਸੰਭਾਲ ਲਵੇਗੀ।