ਪੰਜਾਬ ਦੇ ਅੰਮ੍ਰਿਤਸਰ ਵਿੱਚ ਅੱਜ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ ਸਲਾਨਾ ਜਨਰਲ ਇਜਲਾਸ ਸੋਮਵਾਰ ਨੂੰ ਇਥੇ ਆਰੰਭ ਹੋ ਗਿਆ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਦੇ ਅਹੁਦੇ ਵਾਸਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਇਸ ਵੇਲੇ ਇਜਲਾਸ ਵਾਲੇ ਸਥਾਨ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਲਗਭਗ 139 ਮੈਂਬਰ ਹਾਜ਼ਰ ਹਨ। ਕੁਝ ਮੈਂਬਰ ਬਿਮਾਰ ਹਨ, ਜਿਨ੍ਹਾਂ ਨੂੰ ਹੇਠਾਂ ਵੱਖ ਬਿਠਾਇਆ ਗਿਆ ਹੈ। ਪ੍ਰਧਾਨ ਦੀ ਚੋਣ ਵਾਸਤੇ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਚੋਣ ਵਾਸਤੇ ਵੋਟਾਂ ਪਰਚੀ ਪ੍ਰਕਿਰਿਆ ਰਾਹੀਂ ਪਾਈਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਅਰਦਾਸ ਕੀਤੀ ਗਈ।
1 comment
Ok