Home » ਬਰਨਾਲਾ ਵਿਖੇ ਜੰਗਲਾਤ ਵਰਕਰਜ਼ ਯੂਨੀਅਨ ਵੱਲੋਂ 6 ਨਵੰਬਰ ਨੂੰ ਰੋਸ ਰੈਲੀ ਕਰਨ ਦਾ ਐਲਾਨ

ਬਰਨਾਲਾ ਵਿਖੇ ਜੰਗਲਾਤ ਵਰਕਰਜ਼ ਯੂਨੀਅਨ ਵੱਲੋਂ 6 ਨਵੰਬਰ ਨੂੰ ਰੋਸ ਰੈਲੀ ਕਰਨ ਦਾ ਐਲਾਨ

by Rakha Prabh
33 views

ਜ਼ੀਰਾ / ਫਿਰੋਜ਼ਪੁਰ 1 ਨਵੰਬਰ ( ਗੁਰਪ੍ਰੀਤ ਸਿੰਘ ਸਿੱਧੂ) ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਆਨਲਾਈਨ ਅਹਿਮ ਮੀਟਿੰਗ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ, ਜਨਰਲ ਸਕੱਤਰ ਜਸਵੀਰ ਸਿੰਘ ਸ਼ੀਰਾ, ਚੇਅਰਮੈਨ ਵਿਰਸਾ ਸਿੰਘ ਚਹਿਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਜਿਮਣੀ ਚੋਣਾਂ ਦੌਰਾਨ 6 ਨਵੰਬਰ ਨੂੰ ਕੈਬਨਿਟ ਮੰਤਰੀ ਮੀਤ ਹੇਅਰ ਦੇ ਹਲਕੇ ਬਰਨਾਲਾ ਵਿਖੇ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਸੀਨੀ. ਮੀਤ ਪ੍ਰਧਾਨ ਜਸਵਿੰਦਰ ਸੌਜਾ, ਰਵੀ ਕੁਮਾਰ ਰੋਪੜ, ਰਣਜੀਤ ਗੁਰਦਾਸਪੁਰ, ਅਮਨਦੀਪ ਛੱਤ ਬੀੜ ਨੇ ਕਿਹਾ ਕਿ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ 25-25 ਸਾਲਾਂ ਤੋਂ ਡੇਲੀਵੇਜ ਤੇ ਕੰਮ ਕਰਦੇ ਵਰਕਰਾਂ ਦੀਆਂ ਮੰਗਾਂ ਸਬੰਧੀ ਵਣ ਮੰਤਰੀ ਲਾਲ ਚੰਦ ਕਟਾਰੂਚੱਕ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਕਈ ਵਾਰ ਮੀਟਿੰਗਾਂ ਕੀਤੀਆਂ ਗਈਆਂ ਪ੍ਰੰਤੂ ਵਣ ਮੰਤਰੀ ਅਤੇ ਵਿੱਤ ਮੰਤਰੀ ਵਲੋਂ ਮੀਟਿੰਗਾਂ ਵਿੱਚ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਤਾਂ ਜਰੂਰ ਦਿਵਾਇਆ ਗਿਆ, ਪ੍ਰੰਤੂ ਇਕ ਵੀ ਮਗ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜੰਗਲਾਤ ਕਾਮਿਆਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ ਜਿਸ ਕਰਕੇ ਜਥੇਬੰਦੀ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਕੀਤੀ ਆਨਲਾਈਨ ਮੀਟਿੰਗ ਕਰਕੇ ਫੈਸਲਾ ਕੀਤਾ ਹੈ ਕਿ ਜਥੇਬੰਦੀ 6 ਨਵੰਬਰ 2024 ਨੂੰ ਕੈਬਨਿਟ ਮੰਤਰੀ ਮੀਤ ਹੈਅਰ ਦੇ ਹਲਕਾ ਬਰਨਾਲਾ ਵਿਖੇ ਰੋਸ ਰੈਲੀ ਕਰੇਗੀ, ਜਿਸਦੇ ਨਿਕਲਣ ਵਾਲੇ ਸਿਟਿਆਂ ਦੀ ਜਿੰਮੇਵਾਰੀ ਆਪ ਸਰਕਾਰ ਜੀ ਦੀ ਹੋਵੇਗੀ।

Related Articles

Leave a Comment