Home » ਪਾਥਵੇਜ ਸਕੂਲ ਨੇ ਧੂਮ-ਧਾਮ ਨਾਲ ਮਨਾਇਆ ਦਿਵਾਲੀ ‘ਤੇ ਬੰਦੀ ਛੋੜ ਦਿਵਸ

ਪਾਥਵੇਜ ਸਕੂਲ ਨੇ ਧੂਮ-ਧਾਮ ਨਾਲ ਮਨਾਇਆ ਦਿਵਾਲੀ ‘ਤੇ ਬੰਦੀ ਛੋੜ ਦਿਵਸ

by Rakha Prabh
29 views

ਜ਼ੀਰਾ, 1 ਨਵੰਬਰ ( ਗੁਰਪ੍ਰੀਤ ਸਿੰਘ ਸਿੱਧੂ ) :- ਪਾਥਵੇਜ ਗਲੋਬਲ ਸਕੂਲ ਕੋਟ ਈਸੇ ਖਾਂ ਜੋ ਇਲਾਕੇ ਦਾ ਨਾਮਵਾਰ ਆਈ ਸੀ ਐਸ ਈ ਦਿੱਲੀ ਬੋਰਡ ਤੋ ਮਾਨਤਾ ਪ੍ਰਾਪਤ ਸਕੂਲ ਹੈ ਅਤੇ ਆਪਣੇ ਬੱਚਿਆ ਨੂੰ ਵਰਲਡ ਕਲਾਸ ਦੀ ਐਜੂਕੇਸ਼ਨ ਦੇ ਰਿਹਾ ਹੈ ਵਿਖੇ ਦਿਵਾਲੀ ਅਤੇ ਬੰਦੀ ਛੋੜ ਦਿਵਸ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਦਿਵਸ ਮੌਕੇ ਪਾਥਵੇਜ ਦੇ ਵਿਦਿਆਰਥੀਆਂ ਨੇ ਗਰੀਨ ਦਿਵਾਲੀ ਮਨਾਉਣ ਵਜੋਂ ਕਈ ਪ੍ਰੋਗਰਾਮ ਪੇਸ ਕੀਤੇ। ਬੱਚਿਆਂ ਦੁਆਰਾ ਬਣਾਏ ਗਏ ਰੰਗੋਲੀ ਅਤੇ ਵੇਸਟ ਮਟੀਰੀਅਲ ਆਰਟ ਬਹੁਤ ਹੀ ਦਿਲ ਖਿੱਚਵੇ ਸਨ। ਪਿ੍ਰੰਸੀਪਲ ਜੀ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਦਿਵਾਲੀ ਦੇ ਤਿਉਹਾਰ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਦਿਵਾਲੀ ਦਾ ਤਿਉਹਾਰ ਇੱਕ ਪਵਿੱਤਰ ਤਿਉਹਾਰ ਹੈ ।ਇਸ ਦਿਨ ਭਗਵਾਨ ਸ੍ਰੀ ਰਾਮ ਜੀ 14 ਸਾਲਾਂ ਦਾ ਬਣਵਾਸ ਕੱਟ ਕੇ ਅਤੇ ਰਾਵਣ ਨੂੰ ਮਾਰ ਕੇ ਆਪਣੀ ਪਤਨੀ ਸਮੇਤ ਵਾਪਸ ਯੋਧਿਆ ਪਰਦੇ ਸਨ। ਇਸੇ ਦਿਨ ਹੀ ਸਿੱਖਾਂ ਤੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ 52 ਰਾਜਿਆਂ ਸਮੇਤ ਜਹਾਂਗੀਰ ਦੀ ਕੈਦ ਵਿੱਚੋਂ ਰਿਹਾ ਹੋ ਕੇ ਆਏ ਸਨ। ਇਸ ਦਿਨ ਦੀ ਯਾਦ ਨੂੰ ਮੁੱਖ ਰੱਖਦਿਆਂ ਹੋਇਆਂ ਦੀਵਾਲੀ ਦਾ ਤਿਉਹਾਰ ਬੜੇ ਹੀ ਉਤਸਾਹ ਅਤੇ ਚਾਅ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਸਕੂਲ ਦੇ ਕਮੇਟੀ ਮੈਂਬਰ ਮਾਨਯੋਗ ਚੇਅਰਮੈਨ ਸੁਰਜੀਤ ਸਿੰਘ ਸਿੱਧੂ ਪ੍ਰਧਾਨ ਡਾ ਅਨਿਲਜੀਤ ਕੰਬੋਜ ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ, ਚਾਹਤ ਕੰਬੋਜ, ਸਤਨਾਮ ਸਿੰਘ ਸੌਂਦ, ਗੁਰਪ੍ਰੀਤ ਸਿੰਘ ਸਿੱਧੂ ਕੌਸਲਰ , ਜੋਗਿੰਦਰ ਸਿੰਘ ਸਰਪੰਚ, ਜਸਵਿੰਦਰ ਸਿੰਘ ਸਿੱਧੂ, ਸਿਮਰਨਜੀਤ ਸਿੰਘ ਸਿੱਧੂ ਅਤੇ ਮਾਨਯੋਗ ਪਿ੍ਰੰਸੀਪਲ ਡਾਕਟਰ ਪੰਕਜ ਧਮੀਜਾ ਨੇ ਸਾਰੇ ਵਿਦਿਆਰਥੀਆਂ ਨੂੰ ਦਿਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ।

Related Articles

Leave a Comment