ਕੋਟ ਈਸੇ ਖਾਂ- 6 ਨਵੰਬਰ
ਪਾਥਵੇਜ ਗਲੋਬਲ ਸਕੂਲ ਕੋਟ ਈਸੇ ਖਾਂ ਜੋ ਇਲਾਕੇ ਦਾ ਨਾਮਵਾਰ ਆਈ ਸੀ ਐਸ ਈ ਦਿੱਲੀ ਬੋਰਡ ਤੋ ਮਾਨਤਾ ਪ੍ਰਾਪਤ ਸਕੂਲ ਹੈ ਅਤੇ ਆਪਣੇ ਬੱਚਿਆ ਨੂੰ ਵਰਲਡ
ਕਲਾਸ ਦੀ ਐਜੂਕੇਸ਼ਨ ਦੇ ਰਿਹਾ ਹੈ ਵਿਖੇ ਬਾਰਵੀਂ ਕਲਾਸ ਵਿੱਚ ਪੜ੍ਹ ਰਹੀ ਹੋਣਹਾਰ ਵਿਦਿਆਰਥਣ ਖੁਸ਼ਪ੍ਰੀਤ ਕੌਰ ਪੁੱਤਰੀ ਸਰਦਾਰ ਪਰਮਪਾਲ ਸਿੰਘ ਅਤੇ ਜਸਵਿੰਦਰ ਕੌਰ ਪਿੰਡ ਚੁੱਗਾ ਖੁਰਦ ਨੇ 15 ਦਿਨਾਂ ਦੀ ਤਿਆਰੀ ਦੇ ਨਾਲ ਐਨ.ਡੀ.ਏ.ਦਾ ਟੈਸਟ ਕਰੈਕ ਕਰ ਲਿਆ ਹੈ। ਖੁਸ਼ਪ੍ਰੀਤ ਕੌਰ ਨੇ ਮੋਗਾ ਅਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਇਸ ਟੈਸਟ ਵਿੱਚ ਮੱਲਾਂ ਮਾਰੀਆਂ।ਇੰਨੇ ਘੱਟ ਸਮੇਂ ਵਿੱਚ ਇਸ ਟੈਸਟ ਨੂੰ ਕਰੈਕ ਕਰਨਾ ਇੱਕ ਬਹੁਤ ਵੱਡੀ ਪ੍ਰਾਪਤੀ ਹੈ। ਐਨਡੀਏ ਦਾ ਟੈਸਟ 10 ਅਕਤੂਬਰ 2024 ਨੂੰ ਅੰਮ੍ਰਿਤਸਰ ਵਿਖੇ ਲਿਆ ਗਿਆ ਸੀ, ਜਿਸ ਦਾ ਨਤੀਜਾ 28 ਅਕਤੂਬਰ 2024 ਨੂੰ ਦੱਸਿਆ ਗਿਆ ਸੀ।ਸਾਡੀ ਹੋਣਹਾਰ ਵਿਦਿਆਰਥੀਆਂ ਨੇ ਕੁੱਲ 500 ਵਿੱਚੋਂ 475 ਅੰਕ ਪ੍ਰਾਪਤ ਕਰਕੇ ਮੋਗਾ ਅਤੇ ਅੰਮ੍ਰਿਤਸਰ ਜਿਲੇ ਵਿੱਚ ਪਾਥਵੇਜ਼ ਗਲੋਬਲ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਡਾਕਟਰ ਪੰਕਜ ਧਮੀਜਾ ਜੀ ਦੀ ਵਿਸ਼ੇਸ਼ ਅਗਵਾਈ ਹੇਠ ਪਾਥਵੇਜ ਆਪਣੇ ਬੱਚਿਆਂ ਨੂੰ ਬਹੁਤ ਹੀ ਵਧੀਆ ਅਧਿਆਪਕ ਅਤੇ ਸਿੱਖਿਆ ਦੇ ਖੇਤਰ ਵਿੱਚ ਬਹੁਤ ਹੀ ਵਧੀਆ ਮੌਕੇ ਪ੍ਰਦਾਨ ਕਰ ਰਿਹਾ ਹੈ। ਬਾਰਵੀਂ ਜਮਾਤ ਦੀ ਪੜ੍ਹਾਈ ਦੇ ਨਾਲ ਨਾਲ ਐਨ.ਡੀ.ਏ ਦਾ ਟੈਸਟ ਕਰੈਕ ਕਰਨਾ ਪਾਥਵੇਜ ਦੇ ਵਿਦਿਆਰਥੀ ਲਈ ਇੱਕ ਬਹੁਤ ਹੀ ਮਾਣ ਵਾਲੀ ਗੱਲ ਹੈ। ਪਾਥਵੇਜ਼ ਦੀ ਮੈਨੇਜਮੈਂਟ ਨੇ ਜੋ ਸੁਪਨਾ ਦੇਖਿਆ ਸੀ ਕਿ ਬਾਰਵੀਂ ਜਮਾਤ ਤੋਂ ਬਾਅਦ ਬੱਚੇ ਕੰਪੀਟੇਟਿਵ ਪ੍ਰੀਖਿਆਵਾਂ ਕਲੀਅਰ ਕਰਿਆ ਕਰਨਗੇ, ਉਹ ਸਾਕਾਰ ਹੁੰਦਾ ਨਜ਼ਰ ਆ ਰਿਹਾ ਹੈ।
ਇਸ ਮੌਕੇ ਸਕੂਲ ਦੇ ਕਮੇਟੀ ਮੈਂਬਰ ਮਾਨਯੋਗ ਚੇਅਰਮੈਨ ਸੁਰਜੀਤ ਸਿੰਘ ਸਿੱਧੂ ਪ੍ਰਧਾਨ ਡਾ ਅਨਿਲਜੀਤ ਕੰਬੋਜ ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ, ਚਾਹਤ ਕੰਬੋਜ, ਸਤਨਾਮ ਸਿੰਘ ਸੌਂਦ, ਗੁਰਪ੍ਰੀਤ ਸਿੰਘ ਸਿੱਧੂ ਕੌਸਲਰ , ਜੋਗਿੰਦਰ ਸਿੰਘ ਸਰਪੰਚ, ਜਸਵਿੰਦਰ ਸਿੰਘ ਸਿੱਧੂ, ਸਿਮਰਨਜੀਤ ਸਿੰਘ ਸਿੱਧੂ ਅਤੇ ਮਾਨਯੋਗ ਪ੍ਰਿੰਸੀਪਲ ਡਾਕਟਰ ਪੰਕਜ ਧਮੀਜਾ ਨੇ ਖੁਸ਼ਪ੍ਰੀਤ ਕੌਰ ਅਤੇ ਉਸ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਅਤੇ ਸਾਰੇ ਹੀ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਆ।