ਜਲੰਧਰ/ ਫਗਵਾੜਾ 10 ਨਵੰਬਰ ( ਗੁਰਪ੍ਰੀਤ ਸਿੰਘ ਸਿੱਧੂ) ਸਵ ਕਰਨੈਲ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਅਤੇ ਅੰਤਿਮ ਅਰਦਾਸ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਗਾਇਨ ਕੀਤੇ। ਇਸ ਮੌਕੇ ਅਯੋਜਿਤ ਸ਼ਰਧਾਂਜਲੀ ਸਮਾਗਮ ਦੌਰਾਨ ਪੰਜਾਬ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸਰਗਰਮ ਆਗੂ ਜਰਨੈਲ ਸਿੰਘ ਦੀ ਸੰਖੇਪ ਬਿਮਾਰੀ ਦੋਰਾਨ ਮੌਤ ਹੋ ਜਾਣ ਤੇ ਪਰਿਵਾਰ ਨਾਲ ਮੁਲਾਜ਼ਮ ਤੇ ਪੈਨਸ਼ਨਰਜ਼ ਜੱਥੇਬੰਦੀਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਭਾਵ ਭਿੰਨੀਆਂ ਸ਼ਰਧਾਂਜ਼ਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਪੰਜਾਬ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਮੋਹਿੰਦਰ ਸਿੰਘ ਧਾਲੀਵਾਲ ਫਿਰੋਜ਼ਪੁਰ, ਸਤਪਾਲ ਸਿੰਘ ਜਲੰਧਰ, ਜਸਵੰਤ ਸਿੰਘ ਭੱਟੀ ਸਾਬਕਾ ਵਣ ਰੇਂਜ ਅਫਸਰ , ਸੰਜੀਵ ਕੁਮਾਰ ਵਣ ਰੇਂਜ ਅਫ਼ਸਰ, ਗੁਰਦੇਵ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਪ ਸ ਸ ਫ, ਜਗਦੀਪ ਸਿੰਘ ਮਾਂਗਟ ਜ਼ਿਲ੍ਹਾ ਜਨਰਲ ਸਕੱਤਰ, ਬਲਵਿੰਦਰ ਸਿੰਘ ਭੁੱਟੋ ਸੂਬਾ ਜੁਆਇੰਟ ਸਕੱਤਰ ਜੀ ਟੀ ਯੂ,ਮਹਿਲ ਸਿੰਘ ਸੂਬਾ ਪ੍ਰਧਾਨ ਵਣ ਵਿਭਾਗ ਡਰਾਈਵਰ ਐਸੋਸੀਏਸ਼ਨ, ਨਿਸ਼ਾਨ ਸਿੰਘ ਸਹਿਜਾਦੀ ਜ਼ਿਲ੍ਹਾ ਪ੍ਰਧਾਨ, ਗੁਰਬੀਰ ਸਿੰਘ ਸ਼ਹਿਜ਼ਾਦੀ ਸਰਕਲ ਸਕੱਤਰ ਜੰਗਲਾਤ ਵਰਕਰਜ਼ ਯੂਨੀਅਨ, ਰਾਜੀਵ ਹਾਡਾ ਜ਼ਿਲ੍ਹਾ ਪ੍ਰਧਾਨ ਜੀਟੀਯੂ , ਸੁਖਦੇਵ ਸਿੰਘ ਮੈਣੀ, ਸੁਲੱਖਣ ਸਿੰਘ, ਸੰਜੀਵ ਵਰਮਾ ਪੀ ਡਬਲਯੂ ਡੀ ਫੀਲਡ ਵਰਕਰਜ਼ ਯੂਨੀਅਨ, ਕੁਲਵਿੰਦਰ ਸਿੰਘ ਬੱਧਣ ਬਲਾਕ ਪ੍ਰਧਾਨ ਘੱਲ ਖੁਰਦ,ਕੌਰ ਸਿੰਘ ਬਲਾਕ ਪ੍ਰਧਾਨ ਜ਼ੀਰਾ, ਰਾਜ ਕੁਮਾਰ ਬਲਾਕ ਪ੍ਰਧਾਨ ਮੱਖੂ, ਦਰਸ਼ਨ ਸਿੰਘ ਭੁੱਲਰ ਬਲਾਕ ਪ੍ਰਧਾਨ ਗੁਰੂ ਹਰਸਹਾਏ ਪ ਸ ਸ ਫ ਅਤੇ ਵਿਭਾਗੀ ਮੁਲਾਜ਼ਮਾਂ ਨੇ ਸਵ ਜਰਨੈਲ ਸਿੰਘ ਜੀ ਦੀ ਜੀਵਨੀ ਵਿਭਾਗੀ ਨੌਕਰੀ ਸਮੇਂ ਵਾਤਾਵਰਨ ਨੂੰ ਬਚਾਉਣ ਲਈ ਰੁੱਖਾਂ ਦੀ ਰਾਖੀ ਅਤੇ ਪੰਜਾਬ ਨੂੰ ਹਰਾ ਭਰਾ ਬਣਾਉਣ ਲਈ ਕੀਤੇ ਉਪਰਾਲਿਆਂ ਅਤੇ ਜੱਥੇਬੰਦੀਆਂ ਵਿੱਚ ਨਿਭਾਏ ਰੋਲਾ ਦੀ ਸ਼ਲਾਘਾ ਕੀਤੀ । ਆਗੂਆਂ ਨੇ ਕਿਹਾ ਕਿ ਸਵ ਜਰਨੈਲ ਸਿੰਘ ਦੀ ਮੌਤ ਨਾਲ ਜਿਥੇ ਪਰਿਵਾਰ ਨੂੰ ਘਾਟਾ ਪਿਆ ਹੈ ਉਥੇ ਪੰਜਾਬ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ।