ਫਿਰੋਜ਼ਪੁਰ/ ਜ਼ੀਰਾ, 16 ਨਵੰਬਰ ( ਗੁਰਪ੍ਰੀਤ ਸਿੰਘ ਸਿੱਧੂ ) ਸ਼ਹੀਦ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਪੀ ਡਬਲਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ 16 ਡੇਲੀ ਗੇਟ ਇਜਲਾਸ ਵਿੱਚ ਫਿਰੋਜ਼ਪੁਰ, ਫਾਜ਼ਿਲਕਾ ਅਤੇ ਗੁਰੂ ਹਰਸਹਾਏ ਤੋ ਸੂਬਾਈ ਆਗੂ ਫੁੱਮਣ ਸਿੰਘ ਕਾਠਗੜ੍ਹ ਦੀ ਅਗਵਾਈ ਹੇਠ ਕਾਫਲੇ ਦੇ ਰੂਪ ਵਿੱਚ ਵਰਕਰ ਸ਼ਾਮਲ ਹੋਣ ਲਈ ਰਵਾਨਾ ਹੋਏ। ਇਸ ਮੌਕੇ ਪੀ ਡਬਲਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਫ਼ਿਰੋਜ਼ਪੁਰ, ਦਰਸ਼ਨ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਫਾਜ਼ਿਲਕਾ ਸੀਨੀਅਰ ਮੀਤ ਪ੍ਰਧਾਨ ਤਰਸੇਮ ਸਿੰਘ ਫਿਰੋਜ਼ਪੁਰ, ਹਰਵੇਲ ਸਿੰਘ ਸੀਨੀਅਰ ਮੀਤ ਪ੍ਰਧਾਨ ਜਲਾਲਾਬਾਦ, ਜੈ ਚੰਦ ਪ੍ਰਧਾਨ ਫ਼ਾਜ਼ਿਲਕਾ ਬ੍ਰਾਂਚ ਪ੍ਰਧਾਨ, ਮਦਨ ਲਾਲ ਸੀਨੀਅਰ ਮੀਤ ਪ੍ਰਧਾਨ, ਰਾਮ ਰਾਜ ,ਮੰਗਲ ਸਿੰਘ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਉੱਪਰ ਤਸਤਦ ਠਾਹ ਰਹੀ ਅਤੇ ਜਿਮਣੀ ਦੌਰਾਨ ਪੰਜਾਬ ਮੁਲਾਜ਼ਮਾਂ ਤੇ ਪੈਨਸ਼ਨਰਾਂ ਸਾਂਝਾ ਫਰੰਟ ਦੇ ਝੰਡੇ ਮਾਰਚ ਤੋਂ ਹਾਰ ਦੇ ਡਰੋ ਬੁਖਲਾਹਟ ਵਿੱਚ ਆ ਕੇ ਆਸਾਂ ਵਰਕਰਾਂ ਨੂੰ ਬੰਦੀ ਬਣਾ ਕੇ ਮੁਲਾਜ਼ਮ ਵਿਰੋਧੀ ਹੋਣ ਦਾ ਸਬੂਤ ਪੇਸ਼ ਕੀਤਾ ਹੈ। ਆਗੂਆਂ ਨੇ ਸਰਕਾਰ ਦੀ ਇਸ ਕਾਰਵਾਈ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਜ਼ਿਮਣੀ ਚੌਣਾਂ ਵਿੱਚ ਸਬਕ ਸਿਖਾਉਣ ਦਾ ਪ੍ਰਗਟਾਵਾ ਕੀਤਾ ਹੈ।