Home » ਯੂਕੇ-ਡਰਬੀ ਵਿਖੇ ਸਿੱਖ ਪੰਥ ਦੇ ਪਸਾਰ ਤੇ ਪ੍ਰਚਾਰ ਲਈ ਪਹੁੰਚੇ ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ ਦਾ ਸਿੱਖ ਸੰਗਤਾਂ ਵੱਲੋਂ ਨਿੱਘਾ ਸਵਾਗਤ

ਯੂਕੇ-ਡਰਬੀ ਵਿਖੇ ਸਿੱਖ ਪੰਥ ਦੇ ਪਸਾਰ ਤੇ ਪ੍ਰਚਾਰ ਲਈ ਪਹੁੰਚੇ ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ ਦਾ ਸਿੱਖ ਸੰਗਤਾਂ ਵੱਲੋਂ ਨਿੱਘਾ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖ ਪੰਥ ਦਾ ਪ੍ਰਸਾਰ ਤੇ ਪ੍ਰਚਾਰ ਦੁਨੀਆਂ ਦੇ ਕੋਨੇ ਕੋਨੇ ਤੱਕ ਕੀਤਾ : ਬਾਬਾ ਰੇਸ਼ਮ ਸਿੰਘ ਖੁਖਰਾਣਾ

by Rakha Prabh
13 views

ਯੂਕੇ /ਡਰਬੀ (ਰਾਖਾ ਪ੍ਰਭ ਬਿਉਰੋ ) ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਦੇਸ਼ ਯਾਤਰਾ ਤੇ ਨਿਕਲੇ ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ ਗੁਰਦੁਆਰਾ ਦੁੱਖ ਭੰਜਨ ਸਰ ਖੁਖਰਾਣਾ (ਮੋਗਾ) ਦਾ ਯੂਕੇ ਵਿਖੇ ਪਹੁੰਚਣ ਤੇ ਡਰਬੀ ਦੀਆਂ ਸਿੱਖ ਸੰਗਤਾਂ ਵੱਲੋਂ ਭਰਵਾਂ ਤੇ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਡਰਬੀ (ਯੂਕੇ) ਇੰਗਲੈਂਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿੱਚ ਸੰਗਤਾਂ ਦੇ ਸਨਮੁੱਖ ਹੁੰਦਿਆਂ ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ ਨੇ ਕਿਹਾ ਕਿ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਿੱਖ ਕੌਮ ਦੇ ਮੋਢੀ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਦੁਨੀਆਂ ਦੇ ਕੋਨੇ ਕੋਨੇ ਤੱਕ ਸਿੱਖ ਪੰਥ ਦਾ ਪ੍ਰਸਾਰ ਤੇ ਪ੍ਰਚਾਰ ਪਹੁੰਚ ਕੇ ਲੁਕਾਈ ਨੂੰ ਅਸਲ ਸੱਚ ਨਾਲ ਜੋੜਨ ਦੇ ਕੀਤੇ ਯਤਨਾਂ ਸਦਕਾ ਅੱਜ ਦੁਨੀਆਂ ਦੇ ਕੋਨੇ ਕੋਨੇ ਤੱਕ ਕੇਸਰੀ ਨਿਸ਼ਾਨ ਸਾਹਿਬ ਝੂਲ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਕੀਤੇ ਉਪਰਿਆਲਾ ਸਦਕਾ ਅੱਜ ਸਿੱਖ ਕੌਮ ਹਰ ਦੇਸ਼ ਹਰ ਪ੍ਰਾਂਤ ਵਿੱਚ ਗੁਰਦੁਆਰਾ ਸਾਹਿਬ ਸਥਾਪਿਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਓਟ ਆਸਰੇ ਨਾਲ ਆਪਣੇ ਧਰਮ ਨਾਲ ਜੁੜ ਕੇ ਆਪਣਾ ਕਾਰੋਬਾਰ ਦੇਸ਼ਾਂ ਵਿਦੇਸ਼ਾਂ ਵਿੱਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾ ਕਿ ਵਿਦੇਸ਼ਾਂ ਵਿਚ ਸਿੱਖ ਧਰਮ ਦੀ ਸੇਵਾ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਵੱਲੋਂ ਨਿਡਰਤਾ ਨਿਰਪੱਖਤਾ ਨਾਲ ਯੂਕਰੇਨ ਆਦਿ ਲੋੜਵੰਦ ਦੇਸ਼ਾਂ ਵਿੱਚ ਕੀਤੀ ਗਈ ਹੈ ਅਤੇ ਹਮੇਸ਼ਾ ਉਹ ਅੱਗੇ ਹੋ ਕੇ ਸੇਵਾ ਨਿਭਾ ਰਹੇ ਹਨ। ਇਸ ਮੌਕੇ ਸੰਗਤਾਂ ਵਿੱਚ ਗਿਆਨੀ ਜਸਵਿੰਦਰ ਸਿੰਘ ਜੋਗੇਵਾਲਾ, ਭਾਈ ਖਜਾਨ ਸਿੰਘ, ਸੈਕਟਰੀ ਭਾਈ ਲਹਿੰਬਰ ਸਿੰਘ, ਹੈਡ ਗ੍ਰੰਥੀ ਭਾਈ ਟਹਿਲ ਸਿੰਘ, ਗ੍ਰੰਥੀ ਗੁਰਦੇਵ ਸਿੰਘ , ਰਾਗੀ ਸੰਤੋਖ ਸਿੰਘ ਰੱਬ, ਭਾਈ ਗੁਰਦੇਵ ਸਿੰਘ ਸੁਆਮੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਪਵਿੱਤਰ ਬਾਣੀ ਦਾ ਆਨੰਦ ਮਾਣਿਆ।

Related Articles

Leave a Comment