ਫਿਰੋਜ਼ਪੁਰ/ ਮੱਲਾਂ ਵਾਲਾ ( ਰੋਸ਼ਨ ਲਾਲ ਮਨਚੰਦਾ/ ਗੁਰਦੇਵ ਸਿੰਘ ਗਿੱਲ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜਿਲ੍ਹਾ ਫਿਰੋਜਪੁਰ ਜੋਨ ਮੱਲਾਵਾਲਾ ਦੇ ਪਿੰਡਾਂ ਵੱਲੋਂ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੱਲਾਂਵਾਲਾ ਦੇ ਮੁੱਖ ਚੌਂਕ ਵਿੱਚ ਪੁਤਲਾ ਫੂਕ ਕੇ ਰੋਸ ਮੁਜ਼ਾਰਾ ਕੀਤਾ ਗਿਆ। ਇਸ ਮੌਕੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਜਿਲ੍ਹਾ ਸਕੱਤਰ ਗੁਰਮੇਲ ਸਿੰਘ ਕਿਸਾਨ ਅਤੇ ਪ੍ਰਧਾਨ ਰਛਪਾਲ ਸਿੰਘ ਗੱਟਾ ਬਾਦਸ਼ਾਹ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਹਰਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਠਿੰਡਾ ਦੇ ਪਿੰਡ ਦੂਨੇ ਵਾਲ ਵਿੱਚੋਂ ਜੋ ਭਾਰਤ ਮਾਲਾ ਪ੍ਰਜੈਕਟ ਤਹਿਤ ਰੋਡ ਨਿਕਲ ਰਿਹਾ ਹੈ ਸਬੰਧਤ ਕਿਸਾਨਾਂ ਵੱਲੋਂ ਆਪਣੀ ਜ਼ਮੀਨ ਦਾ ਪੂਰਾ ਮੁੱਲ ਲੈਣ ਲਈ ਸ਼ਾਂਤਮਈ ਧਰਨੇ ਤੇ ਬੈਠੇ ਕਿਸਾਨਾਂ ਮਜ਼ਦੂਰਾਂ ਉੱਪਰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਲਾਠੀਚਾਰਜ ਅਤੇ ਅਥਰੂ ਗੈਸ ਦੇ ਗੋਲੇ ਸੁੱਟੇ ਕਿ ਜ਼ਖ਼ਮੀ ਕੀਤਾ ਅਤੇ ਲੋਕਾਂ ਦੀ ਅਵਾਜ਼ ਨੂੰ ਦਬਾਉਣ ਲਈ ਕੀਤੇ ਤਸਦ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਆਗੂਆਂ ਨੇ ਕਿਹਾ ਕਿ ਪੁਲੀਸ ਵੱਲੋਂ ਕੁੱਝ ਕਿਸਾਨ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਹੈ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਜੇਕਰ ਇਹਨਾਂ ਸਮੁੱਚੇ ਮਸਲਿਆਂ ਤੇ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਜਲਦੀ ਹੱਲ ਨਾ ਕੀਤਾ ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮਜ਼ਬੂਰਨ ਵੱਡਾ ਐਕਸ਼ਨ ਲਿਆ ਜਾਵੇਗਾ। ਇਸ ਮੌਕੇ ਮੱਸਾ ਸਿੰਘ, ਗੁਰਮੁੱਖ ਸਿੰਘ, ਸੁਖਦੇਵ ਸਿੰਘ, ਪਿੱਪਲ ਸਿੰਘ ਆਦਿ ਕਿਸਾਨ ਆਗੂ ਤੋਂ ਕਿਸਾਨਾਂ ਅਤੇ ਮਜ਼ਦੂਰਾਂ ਨੇ ਵੱਡੀ ਗਿਣਤੀ ਵਿੱਚ ਹਾਜਰ ਸਨ।