ਜਲੰਧਰ, 23 ਮਾਰਚ, (ਪ੍ਰਭਸਿਮਰਨਪਾਲ ਸਿੰਘ ਮਾਨ/ਜੇ.ਐਸ.ਸੋਢੀ)- ਜੈਮਲ ਨਗਰ ਵਿਖੇ ਇੱਕ ਵਿਅਕਤੀ ਵੱਲੋਂ ਆਪਣੀ ਖ਼ੁਦ ਦੀ ਲਾਇਸੈਂਸੀ ਬੰਦੂਕ ਦੇ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਗਈ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨੇ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿ੍ਰਤਕ ਦੇ ਭਰਾ ਸੰਜੀਵ ਕੁਮਾਰ ਦਾ ਕਹਿਣਾ ਹੈ ਕਿ ਉਸ ਦੇ ਭਰਾ ਬੀਤੇ ਕੁਝ ਦਿਨ ਪਹਿਲਾਂ ਮੈਂਟਲ ਤੌਰ ਤੇ ਅਪਸੈੱਟ ਰਹਿ ਰਹੇ ਸੀ ਅਤੇ ਉਨ੍ਹਾਂ ਵੱਲੋਂ ਬੀਤੀ ਦਿਨ ਥਾਣੇ ਤੇ ਜੜੀ ਰਿਵਾਲਵਰ ਉਨ੍ਹਾਂ ਨੇ ਜਮ੍ਹਾਂ ਕਰਾਏ ਹੋਏ ਸੀ, ਉਹ ਲੈ ਕੇ ਆਏ ਅਤੇ ਆਪਣੇ ਕਮਰੇ ਵਿੱਚ ਜਾ ਕੇ ਖੁਦ ਨੂੰ ਗੋਲੀ ਮਾਰ ਆਤਮ ਹੱਤਿਆ ਕਰ ਲਈ ਹੈ। ਮਿ੍ਰਤਕ ਦੀ ਪਹਿਚਾਣ ਵਿਜੇ ਕੁਮਾਰ ਪੁੱਤਰ ਸਤਪਾਲ ਵਾਸੀ ਜੈਮਲ ਨਗਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਰਾਮਾਮੰਡੀ ਦੇ ਪੁਲਿਸ ਅਧਿਕਾਰੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਫੋਨ ਆਇਆ ਸੀ ਤਾਂ ਫ਼ਿਲਹਾਲ ਉਨ੍ਹਾਂ ਵੱਲੋਂ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।