ਪੰਜਾਬ ਸਰਕਾਰ ਨੇ ਕਿਸਾਨਾਂ ਲਈ ਇੱਕ ਵੱਡੀ ਖੁਸ਼ਖਬਰੀ ਦਾ ਐਲਾਨ ਕੀਤਾ ਹੈ। ਮਾਨ ਸਰਕਾਰ ਨੇ ਗੰਨੇ ਦੇ ਭਾਅ ‘ਚ ਵਾਧਾ ਕੀਤਾ ਹੈ। ਹੁਣ ਗੰਨੇ ਦੇ ਕਿਸਾਨਾਂ ਨੂੰ ਦੇਸ਼ ਭਰ ‘ਚ ਸਭ ਤੋਂ ਵੱਧ ਭਾਅ ਮਿਲੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ “ਐਕਸ” ‘ਤੇ ਸਾਂਝੀ ਕੀਤੀ।CM ਮਾਨ ਨੇ ਪੋਸਟ ਵਿੱਚ ਲਿਖਿਆ, “ਪੰਜਾਬ ਸਰਕਾਰ ਵੱਲੋਂ ਗੰਨੇ ਦੇ ਕਿਸਾਨਾਂ ਲਈ ਵੱਡਾ ਤੋਹਫ਼ਾ! ਗੰਨੇ ਦਾ ਭਾਅ 391 ਰੁਪਏ ਪ੍ਰਤੀ ਕਿੰਵਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕਿੰਵਟਲ ਕਰ ਦਿੱਤਾ ਗਿਆ ਹੈ।” ਉਨ੍ਹਾਂ ਲਿਖਿਆ, ‘ਪੰਜਾਬ ਸਰਕਾਰ ਆਪਣੇ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਹਮੇਸ਼ਾ ਵਚਨਬੱਧ ਰਹੀ ਹੈ।’ ਉਨ੍ਹਾਂ ਦਾਅਵਾ ਕੀਤਾ ਕਿ ਹੁਣ ਪੰਜਾਬ ਦੇ ਗੰਨਾ ਉਤਪਾਦਕਾਂ ਨੂੰ ਪੂਰੇ ਭਾਰਤ ਵਿੱਚ ਸਭ ਤੋਂ ਵੱਧ ਭਾਅ ਮਿਲੇਗਾ। ਇਸ ਫੈਸਲੇ ਨੂੰ ਲੈ ਕੇ ਕਿਸਾਨਾਂ ‘ਚ ਖ਼ਾਸ ਉਤਸ਼ਾਹ ਦਿਖਾਈ ਦੇ ਰਿਹਾ ਹੈ।ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਵਾਧੇ ਨਾਲ ਨਾ ਸਿਰਫ਼ ਕਿਸਾਨਾਂ ਦੇ ਪਰਿਵਾਰਾਂ ਨੂੰ ਸਹਾਰਾ ਮਿਲੇਗਾ, ਸਗੋਂ ਖੇਤੀਬਾੜੀ ਸੈਕਟਰ ਨੂੰ ਵਧੀਆ ਪੱਧਰ ‘ਤੇ ਲਿਜਾਣ ਦੀ ਰਾਹ ਦਿਖਾਏਗਾ। ਪੰਜਾਬ ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ ‘ਚ ਲਿਆ ਹੈ ਜਦੋਂ ਕਿਸਾਨ ਵੱਖ-ਵੱਖ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਗੰਨੇ ਦਾ ਨਵਾਂ ਭਾਅ ਮੌਜੂਦਾ ਸਥਿਤੀਆਂ ਵਿੱਚ ਇੱਕ ਸ਼ਾਨਦਾਰ ਕਦਮ ਹੈ।