ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡਾ ਐਨਕਾਊਂਟਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਈ ਹੈ। ਦੋਹਾਂ ਪਾਸਿਓਂ ਗੋਲੀਆਂ ਚਲਾਈਆਂ ਗਈਆਂ। ਫਿਲਹਾਲ ਪੁਲਿਸ ਨੇ 2 ਬਦਮਾਸ਼ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਬਦਮਾਸ਼ ਨਾਮੀ ਗੈਂਗ ਦੇ ਗੁਰਗੇ ਦੱਸੇ ਜਾ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਪੁਲਿਸ ਵੱਲੋਂ ਸ਼ੱਕੀਆਂ ਦਾ ਪਿੱਛਾ ਕੀਤਾ ਜਾ ਰਿਹਾ ਸੀ। ਇਸ ਦੌਰਾਨ ਸ਼ੱਕੀਆਂ ਨੇ ਪੁਲਿਸ ‘ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਵੀ ਗੋਲੀਬਾਰੀ ਕੀਤੀ ਗਈ, ਜਿਸ ਤੋਂ ਬਾਅਦ ਪੁਲਿਸ ਨੇ 2 ਬਦਮਾਸ਼ਾਂ ਨੂੰ ਕਾਬੂ ਕੀਤਾ। ਫੜੇ ਗਏ ਬਦਮਾਸ਼ ਕੋਲੋਂ 3 ਹਥਿਆਰ ਅਤੇ ਕਈ ਕਾਰਤੂਸ ਬਰਾਮਦ ਹੋਏ ਹਨ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਖਿਲਾਫ ਜਬਰੀ ਵਸੂਲੀ, ਕਤਲ, ਆਰਮਜ਼ ਐਕਟ ਅਤੇ NDPS ਐਕਟ ਸਮੇਤ ਕਈ ਮਾਮਲੇ ਦਰਜ ਹਨ।