Home » ਮੋਗਾ : ਮੋਟਰਸਾਈਕਲ ਸਵਾਰ ਪਰਿਵਾਰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਪਿਓ-ਪੁੱਤ ਦੀ ਹੋਈ ਮੌਤ

ਮੋਗਾ : ਮੋਟਰਸਾਈਕਲ ਸਵਾਰ ਪਰਿਵਾਰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਪਿਓ-ਪੁੱਤ ਦੀ ਹੋਈ ਮੌਤ

by Rakha Prabh
11 views

ਮੋਗਾ, 27 ਨਵੰਬਰ ( ਕੇਵਲ ਸਿੰਘ ਘਾਰੂ ) :- ਮੋਗਾ  ਦੇ ਧਰਮਕੋਟ ਕੋਟ ਈਸੇ ਖਾਂ ਰੋਡ ‘ਤੇ ਮੋਟਰਸਾਈਕਲ ‘ਤੇ ਜਾ ਰਹੇ ਇੱਕ ਪਰਿਵਾਰ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਟੱਕਰ ‘ਚ ਪਰਿਵਾਰ ਦੇ ਮੁਖੀ ਅਤੇ ਉਸ ਦੇ ਪੁੱਤਰ ਦੋਵਾਂ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਪੋਸਟ ਮਾਰਟਮ ਲਈ ਮੋਗਾ ਦੇ ਸਰਕਾਰੀ ਹਸਪਤਾਲ ‘ਚ ਰਖਵਾਇਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਪਰਿਵਾਰ ਆਪਣੇ ਪਿੰਡ ਮੌਜਗੜ੍ਹ ਤੋਂ ਕੌੜੀ ਸਿੱਖ ਪਿੰਡ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਪਿਓ-ਪੁੱਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਮਾਜ ਸੇਵੀ ਸੁਸਾਇਟੀ ਦੇ ਮੈਂਬਰ ਹੈਪੀ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਦਾ ਫੋਨ ਆਇਆ ਸੀ ਕਿ ਹਾਦਸਾ ਵਾਪਰ ਗਿਆ ਹੈ ਅਤੇ ਉਹ ਇੱਥੇ ਪਹੁੰਚੇ ਅਤੇ ਦੋਵੇਂ ਲਾਸ਼ਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਮ੍ਰਿਤਕ ਦੇ ਭਰਾ ਮੇਜਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਾਣਕ ਸਿੰਘ ਮੇਰਾ ਵੱਡਾ ਭਰਾ ਸੀ, ਉਹ ਆਪਣੀ ਪਤਨੀ ਅਤੇ ਬੱਚੇ, ਜਿਸ ਦੀ ਉਮਰ ਪੰਜ ਮਹੀਨੇ ਸੀ, ਨਾਲ ਮੋਟਰਸਾਈਕਲ ’ਤੇ ਪਿੰਡ ਤੋਂ ਜਾ ਰਿਹਾ ਸੀ ਕਿ ਉਸ ਦਾ ਵਾਹਨ ਨਾਲ ਹਾਦਸਾ ਵਾਪਰ ਗਿਆ। ਭਰਾ ਅਤੇ ਬੱਚੇ ਦੀ ਮੌਤ ਹੋ ਗਈ ਹੈ।

Related Articles

Leave a Comment