ਅੰਮ੍ਰਿਤਸਰ, ( ਰਣਜੀਤ ਸਿੰਘ ਮਸੌਣ/ਜੋਗਾ ਸਿੰਘ ਰਾਜਪੂਤ ) :- ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਡਰੱਗ ਦੇ ਖਿਲਾਫ਼ ਜੀਰੋ ਟੋਲਰਸ ਪਾਲਿਸੀ ਤਹਿਤੀ ਨਸ਼ੇ ਦਾ ਧੰਦਾ ਕਰਨ ਵਾਲਿਆ ਖਿਲਾਫ਼ ਸਖ਼ਤ ਐਕਸ਼ਨ ਲੈ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿੱਚ ਐਨ.ਡੀ.ਪੀ.ਐਸ ਐਕਟ ਅਧੀਨ ਦਰਜ਼ ਵੱਖ-ਵੱਖ ਮੁਕੱਦਮਿਆਂ ਵਿੱਚ ਬ੍ਰਾਮਦ ਕੇਸ ਪ੍ਰਾਪਰਟੀ ਨੂੰ ਨਸ਼ਟ ਕਰਨ ਲਈ ਨਿਯੁਕਤ ਡਰੱਗ ਡਿਸਪੋਜ਼ਲ ਕਮੇਟੀ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਆਲਮ ਵਿਜੈ ਸਿੰਘ ਪੀ.ਪੀ.ਐਸ, ਡੀ.ਸੀ.ਪੀ, ਲਾਂਅ-ਐਂਡ-ਆਰਡਰ, ਅੰਮ੍ਰਿਤਸਰ, ਨਵਜੋਤ ਸਿੰਘ, ਪੀ.ਪੀ.ਐਸ, ਏ.ਡੀ.ਸੀ.ਪੀ ਡਿਟੈਕਟਿਵ ਅੰਮ੍ਰਿਤਸਰ, ਕੁਲਦੀਪ ਸਿੰਘ ਪੀ.ਪੀ.ਐਸ ਏ.ਸੀ.ਪੀ ਡਿਟੈਕਟਿਵ ਅੰਮ੍ਰਿਤਸਰ ਵੱਲੋਂ ਅੱਜ ਮਿਤੀ 27-11-2024 ਨੂੰ ਖੰਨਾ ਪੇਪਰ ਮਿੱਲ, ਅੰਮ੍ਰਿਤਸਰ ਵਿੱਖੇ ਪੁੱਜ ਕੇ ਆਪਣੀ ਦੇਖ-ਰੇਖ ਹੇਠ ਐਨ.ਡੀ.ਪੀ.ਐਸ ਐਕਟ ਅਧੀਨ 182 ਵੱਖ-ਵੱਖ ਮੁਕੱਦਮਿਆਂ ਵਿੱਚ ਬ੍ਰਾਮਦ ਕੇਸ ਪ੍ਰਾਪਰਟੀ ਨੂੰ ਪਾਰਦਰਸ਼ੀ ਤਰੀਕੇ ਨਾਲ ਜਾਬਤੇ ਅਨੁਸਾਰ ਬਾਇਲਰ ਵਿੱਚ ਪਾ ਕੇ ਨਸ਼ਟ ਕੀਤਾ ਗਿਆ। ਨਸ਼ਟ ਕੀਤੀ ਗਈ ਕੇਸ ਪ੍ਰਾਪਰਟੀ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:- 1. ਹੈਰੋਇੰਨ 56 ਕਿੱਲੋ 614 ਗ੍ਰਾਮ, 2. ਨਸ਼ੀਲੇ ਕੈਪਸੂਲ 1,62,765, 3. ਨਸ਼ੀਲੀਆਂ ਗੋਲੀਆਂ 40,340, 4. ਨਸ਼ੀਲਾ ਪਾਊਡਰ 4 ਕਿੱਲੋ 978 ਗ੍ਰਾਮ, 5. ਆਈਸ 1 ਕਿੱਲੋ 12 ਗ੍ਰਾਮ, 6. ਚਰਸ 23 ਕਿੱਲੋ 252 ਗ੍ਰਾਮ, 7. ਸਮੈਕ 1 ਕਿੱਲੋ 545 ਗ੍ਰਾਮ, 8. ਭੂੱਕੀ 10 ਕਿੱਲੋ 328 ਗ੍ਰਾਮ, 9. ਗਾਜ਼ਾ 2 ਕਿੱਲੋ 950 ਗ੍ਰਾਮ ਨੂੰ ਨਸ਼ਟ ਕੀਤਾ ਗਿਆ।
