ਪੰਜਾਬ ਤੋਂ ਕਈ ਨੌਜਵਾਨ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਨੂੰ ਦੇਖਦੇ ਹੋਏ ਵਿਦੇਸ਼ਾਂ ਦੀ ਉਡਾਨ ਭਰਦੇ ਹਨ। ਪਰ ਉੱਥੇ ਜਾ ਕੇ ਕਈ ਵਾਰ ਨੌਜਵਾਨਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ, ਜਿਸ ਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ। ਅਜਿਹੀ ਹੀ ਇੱਕ ਬੇਹੱਦ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ, ਇੱਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਮੋਗਾ ਦੇ ਪਿੰਡ ਲੋਪੋ ਦੇ ਗੁਰਪ੍ਰੀਤ ਸਿੰਘ ਉਮਰ 30 ਸਾਲ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ। ਗੁਰਪ੍ਰੀਤ ਸਿੰਘ ਵਿਦੇਸ਼ ਵਿੱਚ ਟਰੱਕ ਚਲਾਉਣ ਦਾ ਕੰਮ ਕਰਦਾ ਸੀ। ਪਰਿਵਾਰਕ ਮੈਂਬਰਾਂ ਵਲੋਂ ਨੌਜਵਾਨ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪੰਜਾਬ ਸਰਕਾਰ ਤੋਂ ਗੁਹਾਰ ਲਗਾਈ ਗਈ ਹੈ।