Home » ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਬੇਅਦਬੀ ਮਾਮਲੇ ਵਿੱਚ ਅਦਾਲਤ ਨੇ ਦਿੱਤਾ ਦੋਸ਼ੀ ਕਰਾਰ

ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਬੇਅਦਬੀ ਮਾਮਲੇ ਵਿੱਚ ਅਦਾਲਤ ਨੇ ਦਿੱਤਾ ਦੋਸ਼ੀ ਕਰਾਰ

by Rakha Prabh
17 views

ਮਲੇਰਕੋਟਲਾ, ਪੰਜਾਬ ਦੇ ਮਲੇਰਕੋਟਲਾ ਵਿੱਚ ਸਾਲ 24 ਜੂਨ 2016 ਦੌਰਾਨ ਕੁਰਾਨ ਸ਼ਰੀਫ਼ ਦੇ ਅੰਗਾਂ ਦੀ ਬੇਅਬਦੀ ਹੋਈ ਸੀ। ਉਸ ਸਮੇਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਤੇ ਕੇਸ ਦਰਜ ਕੀਤਾ ਗਿਆ ਸੀ। ਉਸ ਤੋਂ ਬਾਅਦ ਹੇਠਲੀ ਅਦਾਲਤ ਵਿੱਚ ਕੇਸ ਜਿਸ ਵਿੱਚ ਨਰੇਸ਼ ਯਾਦਵ ਬਰੀ ਹੋ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਮਲੇਰਕੋਟਲਾ ਵਧੀਕ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਨਰੇਸ਼ ਯਾਦਵ ਨੂੰ ਅੱਠ ਸਾਲ ਪੁਰਾਣੇ ਮਾਲੇਰਕੋਟਲਾ ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਹਾਲਾਂਕਿ ਸਜ਼ਾ ਦਾ ਐਲਾਨ ਹੋਣਾ ਬਾਕੀ ਸੀ। ਅਦਾਲਤ ਦੇ ਹੁਕਮ ਤੋਂ ਤੁਰੰਤ ਬਾਅਦ ਯਾਦਵ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਤੋਂ ਪਹਿਲਾਂ ਮਾਰਚ 2021 ਵਿੱਚ ਨਰੇਸ਼ ਯਾਦਵ ਅਤੇ ਇੱਕ ਹੋਰ ਮੁਲਜ਼ਮ ਨੰਦ ਕਿਸ਼ੋਰ ਨੂੰ ਹੇਠਲੀ ਅਦਾਲਤ ਨੇ ਬਰੀ ਕਰ ਦਿੱਤਾ ਸੀ। ਦੱਸਣਯੋਗ ਹੈ ਕਿ 24 ਜੂਨ 2016 ਨੂੰ ਮਾਲੇਰਕੋਟਲਾ ਸ਼ਹਿਰ ਦੀ ਜਰਗ ਰੋਡ ਤੋਂ ਕੁਰਾਨ ਸ਼ਰੀਫ਼ ਦੇ ਅੰਗ ਬਰਾਮਦ ਹੋਣ ਦੀ ਘਟਨਾ ਤੋਂ ਬਾਅਦ ਪੁਲੀਸ ਨੇ ਵਿਜੈ ਕੁਮਾਰ, ਨੰਦ ਕਿਸ਼ੋਰ ਅਤੇ ਗੌਰਵ ਕੁਮਾਰ ਸਮੇਤ ਦੋ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਬਾਅਦ ਵਿੱਚ ਹਾਲਾਤੀ ਸਬੂਤਾਂ ਅਤੇ ਹੋਰ ਮੁਲਜ਼ਮਾਂ ਦੇ ਬਿਆਨਾਂ ’ਤੇ ‘ਆਪ’ ਵਿਧਾਇਕ ਨਰੇਸ਼ ਯਾਦਵ ਦਾ ਨਾਂ ਜੋੜਿਆ ਗਿਆ ਸੀ। ਪਟਿਆਲਾ ਤੋਂ ਵਿਜੈ ਕੁਮਾਰ ਦੀ ਗ੍ਰਿਫ਼ਤਾਰੀ ਮਗਰੋਂ ਉਸ ਦੇ ਬਿਆਨ ’ਤੇ ਨਰੇਸ਼ ਯਾਦਵ ਨੂੰ ਜਾਂਚ ’ਚ ਸ਼ਾਮਲ ਕੀਤਾ ਗਿਆ ਸੀ। ਯਾਦਵ ਵੱਲੋਂ ਵਿਜੈ ਕੁਮਾਰ ਦੇ ਬੈਂਕ ਖਾਤੇ ਵਿੱਚ ਟਰਾਂਸਫਰ ਕੀਤੇ 90 ਲੱਖ ਰੁਪਏ ਅਤੇ ਆਰਐੱਸਐੱਸ ਨਾਲ ਉਸ ਦੇ ਸਬੰਧਾਂ ਦੀ ਜਾਂਚ ਲਈ ਅਰਜ਼ੀ ਦਾਇਰ ਕੀਤੀ ਗਈ ਸੀ।

Related Articles

Leave a Comment