Home » ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਦਾ ਸਲਾਨਾ ਇਨਾਮ ਵੰਡ ਸਮਾਰੋਹ ਅਮਿੰਟ ਯਾਦਾਂ ਛੱਡਦਾ ਸੰਪੰਨ

ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਦਾ ਸਲਾਨਾ ਇਨਾਮ ਵੰਡ ਸਮਾਰੋਹ ਅਮਿੰਟ ਯਾਦਾਂ ਛੱਡਦਾ ਸੰਪੰਨ

ਜ਼ੀਰਾ ਸ਼ਹਿਰ ਦੇ ਜੰਮਪਲ ਉੱਘੇ ਵਪਾਰੀ ਸੁਰਿੰਦਰ ਮੋਹਨ ਜੈਨ ,ਤੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਦਾ ਜੈਨ ਵਿਦਿਆਪੀਠ ਮੰਦਰ ਕਮੇਟੀ ਵੱਲੋਂ ਨਿੱਘਾ ਸਵਾਗਤ

by Rakha Prabh
14 views

ਜੀਰਾ/ ਫਿਰੋਜ਼ਪੁਰ, 30 ਨਵੰਬਰ ( ਗੁਰਪ੍ਰੀਤ ਸਿੰਘ ਸਿੱਧੂ) ਸ਼ਹਿਰ ਦੇ ਨਾਮੀ ਵਿਦਿਅਕ ਅਦਾਰੇ ਸ੍ਰੀ ਆਤਮ ਵੱਲਬ ਜੈਨ ਮੰਦਰ ਜ਼ੀਰਾ ਦਾ ਸਲਾਨਾ ਇਨਾਮ ਵੰਡ ਸਮਾਰੋਹ ਅਮਿੰਟ ਯਾਦਾਂ ਛੱਡਦਾ ਹੋਇਆ ਸੰਪੰਨ ਹੋਇਆ। ਇਸ ਮੌਕੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਹਰੀਸ਼ ਜੈਨ ਗੋਗਾ ਚੇਅਰਮੈਨ ਸਹਿਕਾਰੀ ਸਭਾਵਾਂ ਪੰਜਾਬ ਅਤੇ ਸੁਰਿੰਦਰ ਮੋਹਨ ਜੈਨ ਨੇ ਸ਼ਿਰਕਤ ਕੀਤੀ। ਇਸ ਮੌਕੇ ਸਮਾਗਮ ਦਾ ਅਰੰਭ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਗਾਇਨ ਕਰਕੇ ਕੀਤਾ ਗਿਆ।ਇਸ ਦੌਰਾਨ ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਦੇ ਪ੍ਰਬੰਧ ਹਰੀਸ਼ ਜੈਨ ਗੋਗਾ ਸਾਬਕਾ ਚੇਅਰਮੈਨ ਸਹਿਕਾਰੀ ਸਭਾਵਾਂ ਪੰਜਾਬ ਨੇ ਆਏਂ ਮਹਿਮਾਨਾ ਦਾ ਸਵਾਗਤ ਕਰਦਿਆਂ ਕਿਹਾ ਕਿ ਜੈਨ ਪਰਿਵਾਰ ਵੱਲੋਂ ਉਸ ਸਮੇਂ ਜ਼ੀਰਾ ਸ਼ਹਿਰ ਨੂੰ ਇਹ ਤੋਹਫਾ ਪ੍ਰਦਾਨ ਕੀਤੀ ਗਿਆ ਸੀ ਜਦੋਂ ਬੱਚਿਆਂ ਨੂੰ ਉਚੇਰੀ ਸਿੱਖਿਆ ਪ੍ਰਾਪਤ ਕਰਨ ਲਈ ਦੂਰ ਦੁਰੇਡੇ ਸਕੂਲਾਂ ਵਿਚ ਬੱਚਿਆਂ ਨੂੰ ਪੜ੍ਹਾਉਣ ਲਈ ਭੇਜਿਆ ਜਾਂਦਾ ਸੀ। ਉਨ੍ਹਾਂ ਕਿਹਾ ਕਿ ਜੈਨ ਵਿਦਿਆ ਮੰਦਰ ਨੇ ਹਲਕੇ ਨੂੰ ਹੋਣਹਾਰ ਵਿਦਿਆਰਥੀ ਪੈਦਾ ਕਰਕੇ ਦਿੱਤੇ ਹਨ ਅਤੇ ਲੋਕਾਂ ਦਾ ਵਿਸ਼ਵਾਸ ਜਿੱਤਣ ਲਈ ਹਮੇਸ਼ਾ ਤਿਆਰ ਰਹੇ। ਉਨ੍ਹਾਂ ਕਿਹਾ ਕਿ ਜ਼ੈਨ ਸਕੂਲ ਨੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਲਈ ਹੁਣ ਉਹ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਉਘੇ ਉਦਯੋਗ ਪਤੀ ਸੁਰਿੰਦਰ ਜੈਨ ਨੇ ਜ਼ੈਨ ਸਮਾਜ ਨੂੰ ਵੱਡੀ ਦੇਣ ਦਿੱਤੀ ਹੈ ਅਤੇ ਖਾਸ ਕਰਕੇ ਲਹਿਰਾ ਧਾਮ ਨੂੰ ਦਿੱਤੀਆਂ ਸੇਵਾਵਾਂ ਸ਼ਲਾਘਾਯੋਗ ਕਦਮ ਹਨ। ਇਸ ਮੌਕੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਜ਼ੈਨ ਸਮਾਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਜ਼ੈਨ ਸਮਾਜ ਵੱਲੋਂ ਉਸਾਰੇ ਸ਼੍ਰੀ ਆਤਮ ਵੱਲਬ ਜੈਨ ਵਿਦਿਆ ਮੰਦਰ ਜ਼ੀਰਾ ਨੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਜੋ ਬਾਹਰੀ ਸੂਬਿਆਂ ਤੋਂ ਬੱਚਿਆਂ ਨੂੰ ਪੜ੍ਹਾਉਣ ਲਈ ਭੇਜਿਆ ਜਾਂਦਾ ਸੀ ਹੁਣ ਇਸ ਸਕੂਲ ਵਿੱਚ ਮਜੂਦ ਹੈ। ਇਸ ਮੌਕੇ ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾਂ ਰੰਗ ਪ੍ਰੋਗਰਾਮ ਦੀ ਜ਼ਬਰਦਸਤ ਪੇਸ਼ਕਾਰੀ ਕੀਤੀ। ਇਸ ਮੌਕੇ ਮੁੱਖ ਮਹਿਮਾਨਾਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਉਥੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਰੀਸ਼ ਜੈਨ ਗੋਗਾ ਅਤੇ ਮੈਂਬਰਾਂ ਵੱਲੋਂ ਆਏਂ ਮੁੱਖ ਮਹਿਮਾਨ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਉਘੇ ਉਦਯੋਗਪਤੀ ਸੁਰਿੰਦਰ ਮੋਹਨ ਜੈਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਰੀਸ਼ ਜ਼ੈਨ ਗੋਗਾ, ਕਾਰਜਕਾਰੀ ਪ੍ਰਧਾਨ ਅਰਚਨਾ ਜ਼ੈਨ, ਗਗਨ ਜ਼ੈਨ, ਜਗਮਿੰਦਰ ਜ਼ੈਨ ਆਦਿ ਹਾਜ਼ਰ ਸਨ।

Related Articles

Leave a Comment