ਫਿਰੋਜਪੁਰ/ਮੱਲਾਂਵਾਲਾ, 10 ਦਸੰਬਰ ( ਰੋਸ਼ਨ ਲਾਲ ਮਨਚੰਦਾ )-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ (ਵੱਟੂ ਭੱਟੀ )ਵਿਖੇ ਵਿਸ਼ੇ ਵਾਰ ਪ੍ਰਦਰਸ਼ਨੀ ਲਗਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਵਾਈਸ ਪ੍ਰਿੰਸੀਪਲ ਸਰਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਅੱਜ ਸਕੂਲ ਵਿੱਚ ਮਾਪੇ ਅਧਿਆਪਕ ਮਿਲਣੀ ਦੌਰਾਨ ਵੱਖ-ਵੱਖ ਵਿਸ਼ਿਆਂ ਜਿਵੇਂ ਪੰਜਾਬੀ ਹਿੰਦੀ ਇੰਗਲਿਸ਼ ਗਣਿਤ ਸਾਇੰਸ ਸਮਾਜਿਕ ਸਿੱਖਿਆ ਤੇ ਕੰਪਿਊਟਰ ਦੀ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿੱਚ ਬੱਚਿਆਂ ਨੇ ਵਿਸ਼ੇ ਵਾਰ ਮਾਡਲ ਅਤੇ ਚਾਰਟ ਤਿਆਰ ਕੀਤੇ ਹੋਏ ਸਨ ਜਿਨ੍ਹਾਂ ਨੂੰ ਪ੍ਰਦਰਸ਼ਿਤ ਕੀਤਾ। ਬੱਚਿਆਂ ਨੇ ਬੜੇ ਸੁੰਦਰ ਢੰਗ ਦੇ ਨਾਲ ਮਾਡਲਾਂ ਅਤੇ ਚਾਰਟਾਂ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਪ੍ਰਦਰਸ਼ਨੀ ਵੇਖਣ ਪਹੁੰਚੇ ਮਾਪਿਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਸ ਸਕੂਲ ਦਾ ਇੱਕ ਵਧੀਆ ਉਪਰਾਲਾ ਹੈ ਇਸ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਨਾਲ ਜਿੱਥੇ ਬੱਚਿਆਂ ਦੇ ਗਿਆਨ ਵਿੱਚ ਵਾਧਾ ਹੁੰਦਾ ਹੈ ਉੱਥੇ ਬੱਚਿਆਂ ਵਿੱਚ ਆਤਮ ਵਿਸ਼ਵਾਸ ਵੀ ਵੱਧਦਾ ਹੈ। ਅਖੀਰ ਵਿੱਚ ਸਰਦਾਰ ਮਨਦੀਪ ਸਿੰਘ ਨੇ ਪਹੁੰਚੇ ਹੋਏ ਮਾਪਿਆਂ ਦਾ ਧੰਨਵਾਦ ਕੀਤਾ ਤੇ ਬੱਚਿਆਂ ਨੂੰ ਉਨਾਂ ਦੀ ਵਧੀਆ ਕਾਰਗੁਜ਼ਾਰੀ ਲਈ ਸ਼ੁਭ ਇੱਛਾਵਾਂ ਦਿੱਤੀਆਂ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਉਪ ਪ੍ਰਧਾਨ ਸ੍ਰ ਸਰਜਾਂ ਸਿੰਘ ਜੀ ਅਤੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੇ ਹੈੱਡ ਗ੍ਰੰਥੀ ਬਾਬਾ ਮੰਦਰ ਜੀ ਵਿਸ਼ੇਸ਼ ਤੌਰ ਤੇ ਹਾਜਿਰ ਸਨ