Home » ਪਾਥਵੇਜ਼ ਦੀ ਮੈਨੇਜਮੈਂਟ ਨੇ ਆਪਣੇ ਕਰ ਕਮਲਾ ਨਾਲ ਕੀਤਾ ਸਾਲਾਨਾ ਸਪੋਰਟਸ ਮੀਟ ਦਾ ਆਗਾਜ

ਪਾਥਵੇਜ਼ ਦੀ ਮੈਨੇਜਮੈਂਟ ਨੇ ਆਪਣੇ ਕਰ ਕਮਲਾ ਨਾਲ ਕੀਤਾ ਸਾਲਾਨਾ ਸਪੋਰਟਸ ਮੀਟ ਦਾ ਆਗਾਜ

by Rakha Prabh
11 views

ਕੋਟ ਈਸੇ ਖਾਂ, 10 ਦਸੰਬਰ  ( ਜੀ ਐਸ ਸਿੱਧੂ )-ਪਾਥਵੇਜ ਗਲੋਬਲ ਸਕੂਲ ਕੋਟ ਈਸੇ ਖਾਂ ਜੋ ਇਲਾਕੇ ਦਾ ਨਾਮਵਾਰ ਆਈ ਸੀ ਐਸ ਈ ਦਿੱਲੀ ਬੋਰਡ ਤੋ ਮਾਨਤਾ ਪ੍ਰਾਪਤ ਸਕੂਲ ਹੈ ਅਤੇ ਆਪਣੇ ਬੱਚਿਆ ਨੂੰ ਵਰਲਡ ਕਲਾਸ ਦੀ ਐਜੂਕੇਸ਼ਨ ਦੇ ਰਿਹਾ ਹੈ ਵਿਖੇ ਸਾਲਾਨਾ ਸਪੋਰਟਸ ਮੀਟ ਦਾ ਆਗਾਜ਼ ਬਹੁਤ ਹੀ ਧੂਮ ਧਾਮ ਅਤੇ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ। ਇਹ ਸਪੋਰਟਸ ਮੀਟ ਵਿੱਚ ਪ੍ਰੀ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਬੱਚੇ ਭਾਗ ਲੈਣਗੇ। ਬੱਚਿਆਂ ਦੁਆਰਾ ਦਰਸਾਏ ਗਏ ਭਾਸ਼ਣ, ਡਾਂਸ, ਸ਼ਬਦ, ਮਾਰਚ ਪਾਸ ਆਦਿ ਨੇ ਸਭ ਦਾ ਮਨ ਮੋਹ ਲਿਆ। ਕਿੰਡਰ ਵਿੰਗ ਦੇ ਅਧਿਆਪਕਾਂ ਦੀ ਸਖਤ ਮਿਹਨਤ ਨੇ ਇਸ ਪ੍ਰੋਗਰਾਮ ਦੀ ਸਟੇਜ ਡੈਕੋਰੇਸ਼ਨ ਵਿੱਚ ਚਾਰ ਚੰਨ ਲਗਾ ਦਿੱਤੇ। ਇਸ ਸਪੋਰਟਸ ਮੀਟ ਵਿੱਚ ਕਰਵਾਏ ਜਾਣ ਵਾਲੇ ਈਵੈਂਟ ਜਿਵੇਂ ਕਿ ਸਿੰਪਲ ਰੇਸ, ਹਰਡਲ, ਲੈਮਨ ਸਪੂਨ, ਥਰੀ ਲੈਗ, ਫਰੋਗ ਜੰਪ, ਡਰੀਬਲ ਦਾ ਬਾਲ, ਬੈਲਂਸ ਕਾਪੀ ਆਦਿ ਦਿਸ ਦਿਨ ਦੀ ਸ਼ੋਭਾ ਨੂੰ ਹੋਰ ਵੀ ਵਧਾਉਣਗੇ। ਇਸ ਮੌਕੇ ਸਕੂਲ ਦੇ ਕਮੇਟੀ ਮੈਂਬਰ ਮਾਨਯੋਗ ਚੇਅਰਮੈਨ ਸੁਰਜੀਤ ਸਿੰਘ ਸਿੱਧੂ ਪ੍ਰਧਾਨ ਡਾ ਅਨਿਲਜੀਤ ਕੰਬੋਜ ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ, ਚਾਹਤ ਕੰਬੋਜ, ਸਤਨਾਮ ਸਿੰਘ ਸੌਂਦ, ਗੁਰਪ੍ਰੀਤ ਸਿੰਘ ਸਿੱਧੂ ਕੌਸਲਰ , ਜੋਗਿੰਦਰ ਸਿੰਘ ਸਰਪੰਚ, ਜਸਵਿੰਦਰ ਸਿੰਘ ਸਿੱਧੂ, ਸਿਮਰਨਜੀਤ ਸਿੰਘ ਸਿੱਧੂ ਅਤੇ ਮਾਨਯੋਗ ਪ੍ਰਿੰਸੀਪਲ ਡਾਕਟਰ ਪੰਕਜ ਧਮੀਜਾ ਨੇ ਸਾਰੇ ਵਿਦਿਆਰਥੀਆਂ ਦਾ ਹੌਸਲਾ ਫਜਾਈ ਕੀਤਾ।

Related Articles

Leave a Comment