ਕੋਟ ਈਸੇ ਖਾਂ, 10 ਦਸੰਬਰ ( ਜੀ ਐਸ ਸਿੱਧੂ ) :- ਕੈਮਬਰਿਜ ਕਾਨਵੈਂਟ ਸਕੂਲ ਵਿਖੇ ਪਹਿਲੀ, ਦੂਸਰੀ,ਚੌਥੀ ਅਤੇ ਪੰਜਵੀਂ ਜਮਾਤ ਤਕ ਦੇ ਵਿਦਿਆਰਥੀਆਂ ਨੂੰ ਸੁੰਦਰ ਲਿਖਾਈ ਦੀ ਮਹੱਤਤਾ ਤੋਂ ਜਾਣੂ ਕਰਵਾਉਂਦੇ ਹੋਏ, ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ। ਸੁੰਦਰ ਲਿਖਾਈ ਦਾ ਵਿਸ਼ਾ ਅੰਗਰੇਜੀ ਰਿਹਾ। ਇਸ ਪ੍ਰਤੀਯੋਗਿਤਾ ਵਿੱਚ ਹਰ ਕਲਾਸ ਦੇ ਵਿਦਿਆਰਥੀਆਂ ਨੇ ਪੁਜੀਸ਼ਨਾਂ ਹਾਸਿਲ ਕੀਤੀਆਂ। ਜਮਾਤ ਪਹਿਲੀ ਦੀ ਵਿਦਿਆਰਥੀ ਪੂਰਵੀ ਨੇ ਪਹਿਲਾ ਸਥਾਨ ਗੁਰਸਾਂਝ ਨੇ ਦੂਜਾ ਸਥਾਨ ਅਤੇ ਮਨਸੀਰਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਜਮਾਤ ਦੂਸਰੀ ਇਸ਼ਮੀਤ ਕੌਰ ਸੰਧੂ ਨੇ ਪਹਿਲਾਂ, ਦਿਲਪ੍ਰੀਤ ਕੌਰ ਨੇ ਦੂਸਰਾ ਤੇ ਅਭਿਜੋਤ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ।ਜਮਾਤ ਚੌਥੀ ਦੀ ਨਮਨਪ੍ਰੀਤ ਕੌਰ ਨੇ ਪਹਿਲਾ,ਪ੍ਰਿਧੀ ਮਾਲੜਾ ਨੇ ਦੂਸਰਾ ਅਤੇ ਥਰਮਵੀਰ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਕਲਾਸ ਪੰਜਵੀਂ ਦੀ ਏਕਮਪ੍ਰੀਤ ਕੌਰ ਨੇ ਪਹਿਲਾ, ਰਵਨੀਤ ਕੌਰ ਸੰਧੂ ਨੇ ਦੂਸਰਾ ਤੇ ਹਰਲੀਨ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ।ਪਹਿਲੀ ਦੂਸਰੀ ਅਤੇ ਤੀਸਰੀ ਪੁਜੀਸ਼ਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਪ੍ਰਿੰਸੀਪਲ ਦੁਆਰਾ ਇਨਾਮ ਦਿੱਤੇ ਗਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਬੱਚਿਆਂ ਨੂੰ ਕਿਹਾ ਕਿ ਸਖ਼ਤ ਮਿਹਨਤ ਨਾਲ ਉੱਚੀਆਂ ਤੋਂ ਵੀ ਉੱਚੀਆਂ ਮੰਜ਼ਿਲਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਮਿਹਨਤ ਤੇ ਕੰਮ ਪ੍ਰਤੀ ਲਗਨ ਨਾਲ ਜ਼ਿੰਦਗੀ ਨੂੰ ਖੁਸ਼ਹਾਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲੀ ਜੀਵਨ ਵਿਚ ਸਫਲਤਾ ਦੀ ਸਭ ਤੋਂ ਪਹਿਲੀ ਪੌੜੀ ਸੁੰਦਰ ਲਿਖਾਈ ਹੈ। ਅਗਰ ਅਸੀਂ ਇਕ ਮਨ ਇਕ ਚਿੱਤ ਹੋ ਕੇ ਕੋਈ ਵੀ ਕੰਮ ਕਰਾਂਗੇ ਤਾਂ ਉਸ ਵਿਚ ਸੁੰਦਰਤਾ ਆਪਣੇ ਆਪ ਹੀ ਆ ਜਾਂਦੀ ਹੈ। ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਸਾਡੇ ਜੀਵਨ ਵਿਚ ਅੱਗੇ ਵਧਣ ਲਈ ਸੁੰਦਰ ਲਿਖਾਈ ਦਾ ਬਹੁਤ ਮਹੱਤਵ ਹੈ। ਉਨ੍ਹਾਂ ਬੱਚਿਆਂ ਨੂੰ ਸੁੰਦਰ ਲਿਖਾਈ ਲਿਖਣ ਲਈ ਪ੍ਰੇਰਿਤ ਕੀਤਾ। ਇਸਦੇ ਨਾਲ ਹੀ ਉਹਨਾਂ ਸਾਰੇ ਜੇਤੂ ਵਿਦਿਆਰਥੀਆਂ ਤੇ ਉਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ।