ਮੋਗਾ/ਕੋਟ ਈਸੇ ਖਾਂ, ( ਜੀ.ਐਸ.ਸਿੱਧੂ ) :- ਸ੍ਰੀ ਹੇਮਕੁੰਟ ਸੀਨੀ.ਸੈਕੰ. ਸਕੂਲ ਕੋਟ-ਈਸੇ-ਖਾਂ ਵਿਖੇ ਅੱਜ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਹੋਈ ਜਿਸ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਸਫ਼ਰ-ਏ-ਸ਼ਹਾਦਤ ਨੂੰ ਯਾਦ ਕਰਦੇ ਹੋਏ ਵਿਦਿਆਰਥੀਆਂ ਦੁਆਰਾ “ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ” ਸ਼ਬਦ ਗਾਇਣ ਕੀਤਾ ਅਤੇ 6 ਪੋਹ ਤੋਂ 13 ਪੋਹ ਤੱਕ ਦੇ ਸਫ਼ਰ-ਏ-ਸ਼ਹਾਦਤ ਬਾਰੇ ਦੱਸਿਆ ਗਿਆ।ਸਿੱਖ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ, ਸ੍ਰੀ ਗੁਰੂ ਗੋਬਿੰਦ ਸ੍ਰੀ ਸਿੰਘ ਜੀ ਨੇ ਆਪਣੇ ਮਾਤਾ-ਪਿਤਾ ਅਤੇ ਚਾਰ ਸਾਹਿਬਜ਼ਾਦਿਆਂ ਨੂੰ ਸਿੱਖ ਧਰਮ ਤੋਂ ਕੁਰਬਾਨ ਕਰਕੇ ਸਿੱਖੀ ਦਾ ਬੀਜ ਬੀਜਿਆ।ਉਹਨਾਂ ਨੇ ਆਪਣਾ ਸਾਰਾ ਜੀਵਨ ਸਿੱਖ ਧਰਮ ਲਈ ਹੀ ਨਹੀਂ, ਸਗੋਂ ਸਮੁੱਚੀ ਲੋਕਾਂ ਦੀ ਭਲਾਈ ਦੁੱਖ ਤਕਲੀਫਾਂ ਅਤੇ ਵੱਡੀਆਂ ਘਟਨਾਵਾਂ ਵਿੱਚੋਂ ਗੁਜ਼ਰਦਿਆਂ ਹੋਇਆਂ ਗੁਜ਼ਰਿਆਂ।ਪੂਰੀ ਦੁਨੀਆਂ ਦੇ ਵਿੱਚ ਸਭ ਤੋਂ ਵੱਧ ਦਿਲ ਕੰਬਾਊ ਵਾਲੀ ਘਟਨਾ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਾਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਹੈ।ਸ਼ਹਾਦਤ ਸਮੇਂ ਬਾਬਾ ਜ਼ੋਰਾਵਾਰ ਸਿੰਘ ਦੀ ਉਮਰ 07 ਸਾਲ 11 ਮਹੀਨੇ 8 ਦਿਨ ਦੀ ਸੀ ਅਤੇ ਬਾਬਾ ਫਹਿਤ ਸਿੰਘ ਦੀ ਉਮਰ 05 ਸਾਲ 10 ਮਹੀਨੇ 10 ਦਿਨ ਦੀ ਸੀ ।ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ 06 ਪੋਹ ਤੋਂ 13 ਪੋਹ ਤੱਕ ਦੀਆਂ ਘਟਨਾਵਾਂ ਬਾਰੇ ਦੱਸਿਆ। ਇਸ ਮੌਕੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਕਿਹਾ ਅਜਿਹੀ ਦਿਲ ਕੰਬਾਊ ਘਟਨਾ ਦੁਨੀਆਂ ਦੇ ਕਿਸੇ ਵੀ ਧਰਮ ਵਿੱਚ ਨਹੀਂ ਹੈ। ਇਹਨਾਂ ਦੀਆਂ ਸ਼ਹਾਦਤਾਂ ਸਿੱਖ ਇਤਿਹਾਸ ਦੇ ਸੁਨਹਿਰੀ ਪੰਨਿਆਂ ਤੇ ਅੱਜ ਵੀ ਦਰਜ ਹਨ ਅਤੇ ਸਦਾ ਲਈ ਰਹਿਣਗੀਆਂ।