Home » ਪਾਥਵੇਜ਼ ਗਲੋਬਲ ਸਕੂਲ ਨੇ ‘ਸਫਰ ਏ ਸ਼ਹਾਦਤ ‘ ਸ਼ਹੀਦੀ ਹਫਤਾ ਮਨਾਇਆ

ਪਾਥਵੇਜ਼ ਗਲੋਬਲ ਸਕੂਲ ਨੇ ‘ਸਫਰ ਏ ਸ਼ਹਾਦਤ ‘ ਸ਼ਹੀਦੀ ਹਫਤਾ ਮਨਾਇਆ

by Rakha Prabh
2 views

ਕੋਟ ਈਸੇ ਖਾਂ- 25 ਦਸੰਬਰ ( ਗੁਰਪ੍ਰੀਤ ਸਿੰਘ ਸਿੱਧੂ  ) :- ਪਾਥਵੇਅਜ ਗਲੋਬਲ ਸਕੂਲ ਕੋਟ ਈਸੇ ਖਾਂ ਜੋ ਇਲਾਕੇ ਦਾ ਨਾਮਵਾਰ ਆਈ ਸੀ ਐਸ ਈ ਦਿੱਲੀ ਬੋਰਡ ਤੋ ਮਾਨਤਾ ਪ੍ਰਾਪਤ ਸਕੂਲ ਹੈ ਅਤੇ ਆਪਣੇ ਬੱਚਿਆ ਨੂੰ ਵਰਲਡ ਕਲਾਸ ਦੀ ਐਜੂਕੇਸ਼ਨ ਦੇ ਰਿਹਾ ਹੈ ਵਿਖੇ, ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਾਤਾ ਗੁਜਰੀ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਸਫਰ ਏ ਸ਼ਹਾਦਤ’ ਸ਼ਹੀਦੀ ਹਫਤਾ ਮਨਾਇਆ ਗਿਆ। ਸ਼ਹਾਦਤ ਨੂੰ ਮੁੱਖ ਰੱਖਦੇ ਹੋਇਆ ਪਾਥਵੇਜ ਗਲੋਬਲ ਸਕੂਲ ਵੱਲੋਂ ਇਕ ਸਪੈਸ਼ਲ ਸਵੇਰ ਦੀ ਸਭਾ ਦਾ ਪ੍ਰਬੰਧ ਕੀਤਾ ਗਿਆ। ਸ਼ਹੀਦ ਕਿਸੇ ਵੀ ਕੌਮ ਦਾ ਅਮੁਲਾ ਸਰਮਾਇਆ ਹੁੰਦੇ ਹਨ ਅਤੇ ਸਿੱਖ ਇਤਿਹਾਸ ਤਾਂ ਹੈ ਹੀ ਸ਼ਹੀਦਾਂ ਦਾ ਇਤਿਹਾਸ। ਗੁਰੂ ਅਰਜਨ ਦੇਵ ਜੀ ਦੀ ਅਦੁਤੀ ਸ਼ਹਾਦਤ ਤੋਂ ਆਰੰਭ ਹੋ ਕੇ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਤੱਕ ਅਤੇ ਇਸੇ ਲੜੀ ਦੇ ਅਨਮੋਲ ਹੀਰੇ ਨਿੱਕੀਆਂ ਜਿੰਦਾਂ ਵੱਡੇ ਸਾਕੇ ਕਰਨ ਵਾਲੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਾਨ ਕੋਟ ਪ੍ਰਣਾਮ ਕਰਦੇ ਹੋਏ ਪਾਥਵੇਜ਼ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਸਪੀਚ ਅਤੇ ਕਵਿਤਾ ਗਾਇਨ ਆਦਿ ਪੇਸ਼ ਕੀਤੇ ਗਏ। ਇਸ ਮੌਕੇ ਸਕੂਲ ਦੇ ਕਮੇਟੀ ਮੈਂਬਰ ਮਾਨਯੋਗ ਚੇਅਰਮੈਨ ਸੁਰਜੀਤ ਸਿੰਘ ਸਿੱਧੂ, ਪ੍ਰਧਾਨ ਡਾ ਅਨਿਲਜੀਤ ਕੰਬੋਜ, ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ, ਚਾਹਤ ਕੰਬੋਜ, ਸਤਨਾਮ ਸਿੰਘ ਸੌਂਦ, ਗੁਰਪ੍ਰੀਤ ਸਿੰਘ ਸਿੱਧੂ ਕੌਸਲਰ , ਜੋਗਿੰਦਰ ਸਿੰਘ ਸਰਪੰਚ, ਜਸਵਿੰਦਰ ਸਿੰਘ ਸਿੱਧੂ ਅਤੇ ਮਾਨਯੋਗ ਪ੍ਰਿੰਸੀਪਲ ਡਾਕਟਰ ਪੰਕਜ ਧਮੀਜਾ ਨੇ ਸ਼ਹੀਦੀ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰੋਂ ਸਾਹਿਬਜ਼ਾਦਿਆਂ ਨੂੰ ਕੋਟਾਨ ਕੋਟ ਪ੍ਰਣਾਮ ਕੀਤਾ। ਪ੍ਰਿੰਸੀਪਲ ਜੀ ਨੇ ਗੁਰੂ ਗੋਬਿੰਦ ਸਿੰਘ ਜੀ ਮਾਤਾ ਗੁਜਰੀ ਜੀ ਤੇ ਚਾਰੋ ਸਾਹਿਬਜ਼ਾਦਿਆਂ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਦੱਸਿਆ ਕਿ ਸਿੱਖ ਧਰਮ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਇੱਕ ਲਾਸਾਨੀ ਕੁਰਬਾਨੀ ਹੈ ਜਿਸ ਦੀ ਮਿਸਾਲ ਪੂਰੀ ਦੁਨੀਆ ਚ ਨਹੀਂ ਮਿਲਦੀ। ਉਨਾਂ ਨੇ ਸਾਰੇ ਹੀ ਬੱਚਿਆਂ ਨੂੰ ਗੁਰੂ ਸਾਹਿਬ ਜੀ ਦੇ ਪਾਏ ਹੋਏ ਪੂਰਨਿਆਂ ਉੱਪਰ ਚੱਲਣ ਲਈ ਪ੍ਰੇਰਤ ਕੀਤਾ।

Related Articles

Leave a Comment