ਪੰਜਾਬ ਸਰਕਾਰ ਨੇ ਜਨਵਰੀ 2025 (January 2025) ਵਿੱਚ ਸਕੂਲਾਂ ਲਈ ਕਈ ਅਹਿਮ ਛੁੱਟੀਆਂ ਨੂੰ ਮਨਜ਼ੂਰੀ ਦਿੱਤੀ ਹੈ। ਇਸ ਮਹੀਨੇ ਦੀਆਂ ਛੁੱਟੀਆਂ ਵਿੱਚ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਜੋ ਕਿ 6 ਜਨਵਰੀ ਦਿਨ ਸੋਮਵਾਰ ਨੂੰ ਹੈ ਅਤੇ ਗਣਤੰਤਰ ਦਿਵਸ ਯਾਨੀਕਿ 26 ਜਨਵਰੀ ਦਿਨ ਐਤਵਾਰ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਹਰ ਐਤਵਾਰ (5, 12, 19 ਅਤੇ 26 ਜਨਵਰੀ) ਅਤੇ ਦੂਜੇ ਸ਼ਨੀਵਾਰ (11 ਜਨਵਰੀ) ਨੂੰ ਸਕੂਲਾਂ ਵਿੱਚ ਛੁੱਟੀ ਰਹੇਗੀ।