ਜ਼ੀਰਾ/ ਫਿਰੋਜ਼ਪੁਰ 28 ਦਸੰਬਰ (ਗੁਰਪ੍ਰੀਤ ਸਿੰਘ ਸਿੱਧੂ) ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਬੂਟਾ ਸਿੰਘ ਬੁਰਜ ਗਿੱਲ ਦੀ ਜ਼ਿਲ੍ਹਾ ਫਿਰੋਜ਼ਪੁਰ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕਾ ਜ਼ੀਰਾ ਦੇ ਪਿੰਡ ਮਨਸੂਰ ਦੇਵਾ ਵਿਖੇ ਹੋਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ, ਜ਼ਿਲ੍ਹਾ ਜਨਰਲ ਸਕੱਤਰ ਗੁਰਦੇਵ ਸਿੰਘ ਮਰੂੜ, ਸਰਵਣ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ , ਬਹਾਦਰ ਸਿੰਘ ਇਕਾਈ ਪ੍ਰਧਾਨ ਖੋਸਾ ਦਲ ਸਿੰਘ ਆਦਿ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੀਆਂ ਮੁਸ਼ਕਲਾਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਜਿਸ ਲਈ ਇਕਜੁਟਤਾ ਦੀ ਬਹੁਤ ਵੱਡੀ ਲੋੜ ਹੈ। ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਐਮ ਐਸ ਪੀ ਤੇ ਪੱਕੀ ਗਰੰਟੀ ਦਿੱਤੀ ਜਾਵੇ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜਿਸਨੂੰ 31ਦਿਨ ਮਰਨ ਵਰਤ ਤੇ ਬੈਠਿਆਂ ਹੋ ਗਏ ਹਨ ਦੀ ਜ਼ਿੰਦਗੀ ਬਚਾਉਣ ਲਈ ਸਰਕਾਰਾ ਢੁਕਵੇਂ ਕਦਮ ਚੁੱਕੇ। ਸਮੂਹ ਕਿਸਾਨਾਂ ਨੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਚੜਦੀ ਕਲਾ ਅਤੇ ਸਿਹਤ ਯਾਬੀ ਦੀ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਇਸ ਮੌਕੇ ਭਾਰਤ ਕਿਸਾਨ ਯੂਨੀਅਨ ( ਡਕੌਂਦਾ ) ਬੂਟਾ ਸਿੰਘ ਬੁਰਜ ਗਿੱਲ ਦੀ ਇਕਾਈ ਪਿੰਡ ਮਨਸੂਰ ਦੇਵਾ ਦਾ ਗਠਨ ਸਰਬ ਸੰਮਤੀ ਨਾਲ ਕੀਤਾ ਗਿਆ ਅਤੇ ਸਰਬ ਸੰਮਤੀ ਨਾਲ ਇਕਾਈ ਪ੍ਰਧਾਨ ਅੰਗਰੇਜ਼ ਸਿੰਘ ਗਿੱਲ, ਜਨਰਲ ਸਕੱਤਰ ਅਮਰੀਕ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਪ੍ਰੀਤ ਸਿੰਘ, ਮੀਤ ਪ੍ਰਧਾਨ ਡਾ ਲਵਪ੍ਰੀਤ ਸਿੰਘ, ਮੀਤ ਪ੍ਰਧਾਨ ਡਾ ਵਰਿੰਦਰ ਸਿੰਘ, ਪ੍ਰੈਸ ਸਕੱਤਰ ਰਜਿੰਦਰ ਸਿੰਘ, ਖਜਾਨਚੀ ਗੁਰਬਚਨ ਸਿੰਘ ਤੋਂ ਇਲਾਵਾ ਅਗਜੈਕਟਿਵ ਮੈਂਬਰ ਸੁਰਜੀਤ ਸਿੰਘ, ਬੂਟਾ ਸਿੰਘ, ਗੁਰਵਿੰਦਰ ਸਿੰਘ, ਮਨਿੰਦਰ ਸਿੰਘ, ਸੁਰਜੀਤ ਸਿੰਘ,ਅਜੈ ਗੁਲਾਟੀ ,ਸਰਬਜੀਤ ਸਿੰਘ ਆਦਿ ਚੁਣੇ ਗਏ। ਇਸ ਮੌਕੇ ਮੀਟਿੰਗ ਵਿੱਚ ਜ਼ਿਲ੍ਹਾ ਮੀਤ ਪ੍ਰਧਾਨ ਗੁਰਬਚਨ ਸਿੰਘ ਝੱਤਰਾ, ਜਸਪਾਲ ਸਿੰਘ ਇਕਾਈ ਪ੍ਰਧਾਨ ਝੱਤਰਾ, ਗੁਰਵਿੰਦਰ ਸਿੰਘ ਝੱਤਰਾ ਆਦਿ ਹਾਜ਼ਰ ਸਨ।