ਸੁਪਰੀਮ ਕੋਰਟ ਨੇ 32 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ (Jagjit singh dallewal ) ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ (Punjab Government ) ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਡੱਲੇਵਾਲ ਨੂੰ ਦਿੱਤੀ ਜਾ ਰਹੀ ਮੈਡੀਕਲ ਮਦਦ ਜਾਰੀ ਰੱਖੀ ਜਾਵੇ ਪਰ ਲੱਗਦਾ ਹੈ ਕਿ ਪੰਜਾਬ ਸਰਕਾਰ ਅਜਿਹਾ ਨਹੀਂ ਕਰ ਰਹੀ। ਪੰਜਾਬ ਸਰਕਾਰ ਭਲਕੇ ਰਿਪੋਰਟ ਪੇਸ਼ ਕਰੇ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਕਿਹਾ- ਜੇ ਕਾਨੂੰਨ ਵਿਵਸਥਾ ਵਿਗੜਦੀ ਹੈ ਤਾਂ ਇਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। ਕਿਸੇ ਦੀ ਜਾਨ ਦਾਅ ‘ਤੇ ਹੈ, ਪੰਜਾਬ ਸਰਕਾਰ ਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਹੋਵੇਗਾ।
ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਅਸੀਂ ਭਲਕੇ ਸੁਣਵਾਈ ਦੌਰਾਨ ਜਗਜੀਤ ਡੱਲੇਵਾਲ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਗੱਲ ਕਰਾਂਗੇ। ਉਸ ਤੋਂ ਬਾਅਦ ਕੋਈ ਹੁਕਮ ਦੇਵਾਂਗੇ। ਅਦਾਲਤ ਦੀ ਪਹਿਲੀ ਤਰਜੀਹ ਉਨ੍ਹਾਂ ਦੀ ਜ਼ਿੰਦਗੀ ਹੈ। ਡੱਲੇਵਾਲ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।
70 ਸਾਲਾ ਕਿਸਾਨ ਆਗੂ ਜਗਜੀਤ ਡੱਲੇਵਾਲ 32 ਦਿਨਾਂ ਤੋਂ ਮਰਨ ਵਰਤ ‘ਤੇ ਹਨ। ਪਹਿਲਾਂ ਉਨ੍ਹਾਂ ਨੇ ਖਾਣਾ ਖਾਣਾ ਛੱਡ ਦਿੱਤਾ ਸੀ, ਹੁਣ ਉਹ ਪਾਣੀ ਵੀ ਨਹੀਂ ਪੀ ਰਹੇ। ਪਾਣੀ ਪੀਣ ਤੋਂ ਬਾਅਦ ਉਨ੍ਹਾਂ ਨੂੰ ਉਲਟੀਆਂ ਆ ਰਹੀਆਂ ਹਨ। ਉਨ੍ਹਾਂ ਦੇ ਸਾਥੀ ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਉਨ੍ਹਾਂ ਦਾ ਬਲੱਡ ਪ੍ਰੈਸ਼ਰ 88/59 ਹੋ ਗਿਆ ਹੈ। 60 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਦਾ ਆਮ ਬਲੱਡ ਪ੍ਰੈਸ਼ਰ 133/69 ਮੰਨਿਆ ਜਾਂਦਾ ਹੈ। ਡੱਲੇਵਾਲ ਦੀ ਇਮਿਊਨਿਟੀ ਵੀ ਕਾਫੀ ਕਮਜ਼ੋਰ ਹੋ ਗਈ ਹੈ ਪਰ ਉਸ ਨੇ ਡਾਕਟਰੀ ਇਲਾਜ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ।
ਨੋਟ : – ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।