ਸ਼ੁਤਰਾਣਾ (ਪਟਿਆਲਾ), 28 ਦਸੰਬਰ ( ਪ.ਪ )-ਢਾਬੀਗੁੱਜਰਾਂ ਖਨੌਰੀ ਸਰਹੱਦ ਉੱਪਰ ਲਗਾਤਾਰ ਅੱਜ 33ਵੇਂ ਦਿਨ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਤੇ ਡੀ. ਆਈ. ਜੀ. ਪਟਿਆਲਾ ਮਨਦੀਪ ਸਿੰਘ ਸਿੱਧੂ ਪਹੁੰਚੇ ਹਨ। ਰਜਿੰਦਰ ਕੌਰ ਭੱਠਲ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਸਬੰਧੀ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਾਕਾ ਸਿੰਘ ਕੋਟੜਾ, ਲਖਵਿੰਦਰ ਸਿੰਘ ਔਲਖ ਸਮੇਤ ਵੱਖ-ਵੱਖ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ।