ਜ਼ੀਰਾ/ ਫਿਰੋਜ਼ਪੁਰ, 30 ਦਸੰਬਰ (ਗੁਰਪ੍ਰੀਤ ਸਿੰਘ ਸਿੱਧੂ) ਜ਼ੀਰਾ ਵਿਖੇ ਕਿਸਾਨੀ ਮੰਗਾਂ ਸਬੰਧੀ ਕੇਂਦਰ ਸਰਕਾਰ ਖਿਲਾਫ ਪੰਜਾਬ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੇ ਐਲਾਨ ਬਾਅਦ ਵਿਧਾਨ ਸਭਾ ਹਲਕਾ ਜ਼ੀਰਾ ਦੇ ਸ਼ਹਿਰ ਮੁਕੰਮਲ ਤੌਰ ਤੇ ਬੰਦ ਨਜ਼ਰ ਆਏ। ਇਸ ਮੌਕੇ ਕਿਸਾਨ ਜਥੇਬੰਦੀਆਂ ਵੱਲੋਂ ਸ਼ਾਂਤਮਈ ਢੰਗ ਨਾਲ ਕੇਂਦਰ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ ਗਿਆ ਅਤੇ ਸਰਕਾਰ ਪਾਸੋਂ ਐਮ ਐਸ ਪੀ ਤੋਂ ਇਲਾਵਾਂ ਕਿਸਾਨ ਹਿਤੈਸ਼ੀ ਮੰਗਾਂ ਮੰਨਣ ਦੀ ਮੰਗ ਕੀਤੀ ਗਈ। ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਦੇ ਸੂਬਾਈ ਆਗੂ ਸੁਖਦੇਵ ਸਿੰਘ ਮੰਡ, ਸ਼ੇਰੇ- ਏ- ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਮਨਪ੍ਰੀਤ ਸਿੰਘ ਗਿੱਲ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਭਾਗ ਸਿੰਘ ਮਰਖਾਈ , ਭਾਰਤੀ ਕਿਸਾਨ ਯੂਨੀਅਨ ਬੰਬ ਦੇ ਸੂਬਾ ਜਨਰਲ ਸਕੱਤਰ ਸਾਰਜ ਸਿੰਘ ਬੰਬ ਆਦਿ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਸਬੰਧੀ ਦਿੱਤੇ ਧਰਨਿਆਂ ਮੁਜ਼ਾਹਰਿਆਂ ਦਾ ਹੇਕੜ ਬਾਜ ਨਰਿੰਦਰ ਮੋਦੀ ਉਪਰ ਕੋਈ ਅਸਰ ਨਹੀ ਪੇ ਰਿਹਾ ਅਤੇ ਦੇਸ਼ ਦੀ ਕਿਸਾਨੀ ਨੂੰ ਖਤਮ ਕਰਕੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਦੇਣ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦਾ ਸਮੁੱਚਾ ਕਿਸਾਨ ਅਤੇ ਮਜ਼ਦੂਰ ਵਰਗ ਕਾਰਪੋਰੇਟ ਘਰਾਣਿਆਂ ਦੇ ਵੱਡੇ ਵੱਡੇ ਮੌਲਾ ਦੀ ਭੇਂਟ ਚੜ੍ਹਾ ਕੇ ਕੰਗਾਲੀ ਵੱਲ ਧੱਕਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕੰਗਾਲ ਕਰਨ ਦੀ ਨੀਤੀ ਨਾ ਛੱਡੀ ਤਾਂ ਦੇਸ਼ ਅੰਦਰ ਭਾਜਪਾ ਨੂੰ ਸਰਕਾਰ ਬਣਾਉਣ ਲਈ ਮੁਸ਼ਕਲ ਆਵੇਗੀ। ਫੋਟੋ ਕੈਪਸਨ:- ਜ਼ੀਰਾ ਵਿਖੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀਆਂ ਫਾਈਲ ਤਸਵੀਰਾਂ।
