ਜ਼ੀਰਾ/ ਫਿਰੋਜ਼ਪੁਰ 30 ਦਸੰਬਰ (ਗੁਰਪ੍ਰੀਤ ਸਿੰਘ ਸਿੱਧੂ) ਜੀਰਾ ਦੀ ਉਗੀ ਸਮਾਜ ਸੇਵੀ ਸੰਸਥਾ ਸੇਵਾ ਭਾਰਤੀ ਜੀਰਾ ਦੀ ਇੱਕ ਅਹਿਮ ਮੀਟਿੰਗ ਮੈਡਮ ਮਧੂ ਮਿੱਤਲ ਦੀ ਅਗਵਾਈ ਵਿੱਚ ਉਹਨਾਂ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ਵਿੱਚ ਸਮਾਜ ਭਲਾਈ ਦੇ ਕੰਮਾਂ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸੁਖਦੇਵ ਬਿੱਟੂ ਵਿੱਜ ਨੇ ਦੱਸਿਆ ਕਿ ਇਹ ਮੀਟਿੰਗ ਸਮਾਜ ਭਲਾਈ ਦੇ ਕੰਮ ਜਿਵੇਂ ਕਿ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਨੂੰ ਸਿਲਾਈ ਕਢਾਈ ਦਾ ਕੰਮ ਸਿਖਾ ਕੇ ਉਹਨਾਂ ਨੂੰ ਸਮਾਜ ਵਿੱਚ ਆਪਣੇ ਪੈਰਾਂ ਤੇ ਖੜਨ ਵਿੱਚ ਯੋਗਦਾਨ ਪਾਉਣ ਤੋਂ ਇਲਾਵਾ, ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਗਰੂਕ ਕਰਨ ਲਈ ਉਹਨਾਂ ਨੂੰ ਖੇਡਾਂ ਵਾਲੇ ਪਾਸੇ ਆਕਰਸ਼ਿਤ ਕਰਨ ਅਤੇ ਉਨਾਂ ਨੂੰ ਖੂਨ ਦਾਨ ਕਰਨ ਸਬੰਧੀ ਪ੍ਰੇਰਿਤ ਕਰਨ ਵਰਗੇ ਅਹਿਮ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਮੱਧੂ ਮਿੱਤਲ ਸਰਪਰਤ ਪੰਜਾਬ, ਸੁਖਦੇਵ ਬਿੱਟੂ ਵਿਜ ਸੀਨੀਅ…