ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਬੰਧੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਹੋਰ ਸਮਾਂ ਮਿਲ ਗਿਆ ਹੈ। ਪੰਜਾਬ ਸਰਕਾਰ ਨੂੰ ਸੋਮਵਾਰ ਤਕ ਦਾ ਸਮਾਂ ਦਿੱਤਾ ਗਿਆ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਕੁਝ ਅਖੌਤੀ ਕਿਸਾਨ ਆਗੂ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ। ਜਿਸ ‘ਤੇ ਪੰਜਾਬ ਸਰਕਾਰ ਦੇ ਏ ਜੀ ਨੇ ਕਿਹਾ, ਅਸੀਂ ਇਸ ਦੀ ਜਾਂਚ ਕਰਾਂਗੇ। ਅਸੀਂ ਗਰਾਉਂਡ ‘ਤੇ ਹਾਂ। ਸਾਨੂ ਕੁਝ ਹੋਰ ਸਮਾਂ ਦਿਓ। ਸਾਡੇ ਅਧਿਕਾਰੀ ਇੱਥੇ ਹਨ। ਹੁਣ ਸੋਮਵਾਰ ਨੂੰ ਮਾਮਲੇ ਤੇ ਸੁਣਵਾਈ ਹੋਵੇਗੀ
ਦੱਸ ਦਈਏ ਕਿ ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਣੀ ਸੀ। ਜਿਸ ਚ ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਣਾ ਸੀ ਕਿ ਡੱਲੇਵਾਲ ਨੂੰ ਇਲਾਜ ਮੁਹਈਆ ਕਰਵਾਉਣ ਲਈ ਕੀ ਉਪਰਾਲੇ ਕੀਤੇ ਗਏ ਹਨ। ਇਸ ਤੋਂ ਪਹਿਲਾ 30 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ 3 ਦਿਨਾਂ ਦਾ ਸਮਾਂ ਦਿੱਤਾ ਸੀ।