ਮੋਗਾ, 2 ਜਨਵਰੀ ( ਗੁਰਪ੍ਰੀਤ ਸਿੰਘ ਸਿੱਧੂ/ ਕੇਵਲ ਸਿੰਘ ਘਾਰੂ) ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿੱਚ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਪੂਰੇ ਜਾਹੋਜਲਾਲ ਨਾਲ ਵਾਹਿਗੁਰੂ ਜੀ ਦੇ ਜਾਪ ਨਾਲ ਗੁਰਦੁਆਰਾ ਦਸਮੇਸ ਨਗਰ ਮੋਗਾ ਤੋਂ ਸ਼ੁਰੂ ਹੁੰਦਾ ਹੋਇਆ ਮੋਗਾ ਸ਼ਹਿਰ ਵਿਚੋਂ ਗੁਰਬਾਣੀ ਕੀਰਤਨ ਗਾਇਨ ਕਰਦਿਆਂ ਵੱਖ ਵੱਖ ਬਾਜ਼ਾਰ ਮਹੱਲਿਆਂ ਵਿਚੋਂ ਸੰਗਤਾਂ ਨੂੰ ਦਰਸ਼ਨ ਦਿਦਾਰੇ ਦਿੰਦਿਆਂ ਹੋਇਆ ਉਘੇ ਸਮਾਜ ਸੇਵੀ ਅਤੇ ਪੰਥਕ ਆਗੂ ਕੁਲਦੀਪ ਸਿੰਘ ਆਹਲੂਵਾਲੀਆ ਦੀ ਦੁਕਾਨਾ ਤੇ ਪੁਹੰਚਿਆ। ਜਿਥੇ ਨਗਰ ਕੀਰਤਨ ਨਾਲ ਚੱਲਦੀਆਂ ਸਮੂਹ ਸੰਗਤਾਂ ਦੀ ਟਹਿਲ ਸੇਵਾ ਚਾਹ, ਪਕੌੜਿਆਂ ਦਾ ਲੰਗਰ ਲਗਾ ਕੇ ਟਹਿਲ ਸੇਵਾ ਕੀਤੀ ਗਈ। ਇਸ ਮੌਕੇ ਕੁਲਦੀਪ ਸਿੰਘ ਆਹਲੂਵਾਲੀਆ, ਨਿਰੰਜਨ ਸਿੰਘ, ਅਵਤਾਰ ਸਿੰਘ, ਅਮਨਦੀਪ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ ਚੀਨਾ, ਰਣਜੀਤ ਸਿੰਘ, ਕੇਵਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ।