ਜ਼ੀਰਾ/ ਫਿਰੋਜ਼ਪੁਰ, 3 ਜਨਵਰੀ ( ਗੁਰਪ੍ਰੀਤ ਸਿੰਘ ਸਿੱਧੂ) ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਦੇ ਨਾਮ ਤੇ ਬਣੀ ਪੰਜਾਬ ਸਰਕਾਰ ਸਿੱਖਿਆ ਵਿਭਾਗ ਵਿੱਚ ਲੰਬੇ ਸਮੇਂ ਤੋਂ ਰੈਗੂਲਰ ਹੋਣ ਲਈ ਅੰਦੋਲਨ ਕਰ ਰਹੇ ਅਧਿਆਪਕਾਂ ‘ਤੇ ਜ਼ਬਰ ਦੀਆਂ ਹੱਦਾਂ ਪਾਰ ਕਰ ਰਹੀ ਹੈ। ਬੀਤੀ ਰਾਤ ਸੰਗਰੂਰ ਵਿਖੇ ਪਿਛਲੇ 13 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕੰਪਿਊਟਰ ਅਧਿਆਪਕਾਂ ਦੇ ਆਗੂ ਜੋਨੀ ਸਿੰਗਲਾ ਨੂੰ ਰਾਤ ਨੂੰ ਪੁਲਿਸ ਵਲੋਂ ਜਬਰੀ ਚੁੱਕਣ ਅਤੇ ਨਾਲ ਵਾਲੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਫੋਨ ਖੋਹਣ ਦੀ ਗੌਰਮਿੰਟ ਟੀਚਰਜ਼ ਯੂਨੀਅਨ ਫ਼ਿਰੋਜ਼ਪੁਰ ਦੇ ਪ੍ਰਧਾਨ ਰਾਜੀਵ ਕੁਮਾਰ ਹਾਂਡਾ, ਸੂਬਾ ਜਥੇਬੰਦਕ ਸਕੱਤਰ ਬਲਵਿੰਦਰ ਸਿੰਘ ਭੁੱਟੋ, ਜ਼ਿਲ੍ਹਾ ਜਨਰਲ ਸਕੱਤਰ ਜਗਸੀਰ ਸਿੰਘ ਗਿੱਲ ਅਤੇ ਵਿੱਤ ਸਕੱਤਰ ਬਲਵਿੰਦਰ ਸਿੰਘ ਸੰਧੂ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਆਗੂਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਹਰ ਅੰਦੋਲਨ ਨੂੰ ਲਾਠੀ-ਗੋਲੀ ਨਾਲ ਦਬਾਉਣਾ ਚਾਹੁੰਦੀ ਹੈ। ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਫ਼ਿਰੋਜ਼ਪੁਰ ਦੇ ਪ੍ਰਧਾਨ ਰਾਜੀਵ ਕੁਮਾਰ ਹਾਂਡਾ, ਸੂਬਾ ਜਥੇਬੰਦਕ ਸਕੱਤਰ ਬਲਵਿੰਦਰ ਸਿੰਘ ਭੁੱਟੋ ਨੇ ਮੰਗ ਕੀਤੀ ਕਿ ਲੰਬੇ ਸਮੇਂ ਤੋਂ ਸਿੱਖਿਆ ਵਿਭਾਗ ਵਿੱਚ ਮਰਜ਼ ਹੋਣ ਲਈ ਅੰਦੋਲਨ ਕਰ ਰਹੇ ਕੰਪਿਊਟਰ ਅਧਿਆਪਕਾਂ ਨੂੰ ਸਾਰੇ ਭੱਤਿਆਂ ਸਮੇਤ ਵਿਭਾਗ ਵਿੱਚ ਮਰਜ਼ ਕੀਤਾ ਜਾਵੇ। ਉਹਨਾਂ ਕਿਹਾ ਕਿ ਅੰਦੋਲਨ ਕਰ ਰਹੇ ਅਧਿਆਪਕਾਂ ਤੇ ਕੋਈ ਵੀ ਜਬਰ ਸਹਿਣ ਨਹੀਂ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਲਈ ਲੜੀ ਜਾ ਰਹੀ ਲੜਾਈ ਵਿੱਚ ਪਹਿਲਾ ਵਾਂਗ ਵੱਧ ਚੜਕੇ ਹਿੱਸਾ ਲਵੇਗੀ। ਆਗੂਆਂ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਨਾਮ ਤੇ ਬਣੀ ਪੰਜਾਬ ਸਰਕਾਰ ਨੇ ਸਿੱਖਿਆ ਦਾ ਪੂਰੀ ਤਰ੍ਹਾਂ ਬੇੜਾ ਗ਼ਰਕ ਕਰ ਦਿੱਤਾ ਹੈ, ਸਿਰਫ਼ ਅੰਕੜਿਆਂ ਵਿੱਚ ਮੋਹਰੀ ਦਿਸਣ ਅਤੇ ਰਾਜਨੀਤਕ ਲਾਭ ਲਈ ਸਿੱਖਆ ਦੀ ਬਲੀ ਲਈ ਜਾ ਰਹੀ ਹੈ।
ਇਸ ਸਮੇਂ ਜਸਵਿੰਦਰ ਸਿੰਘ ਮਮਦੋਟ, ਗੁਰਚਰਨ ਸਿੰਘ ਕਲਸੀ, ਗੌਰਵ ਮੁੰਜਾਲ, ਹਰਪਾਲ ਸਿੰਘ ਸੰਧੂ, ਰਣਜੀਤ ਸਿੰਘ ਖਾਲਸਾ, ਭੁਪਿੰਦਰ ਸਿੰਘ, ਰਾਜਿੰਦਰ ਸਿੰਘ ਰਾਜਾ, ਮੈਡਮ ਸ਼ਹਿਨਾਜ਼ ਨਰੂਲਾ, ਬਲਵਿੰਦਰ ਕੌਰ ਬਹਿਲ, ਸੰਦੀਪ ਸਹਿਗਲ, ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ, ਤੀਰਥ ਸਿੰਘ, ਸੰਦੀਪ ਕੁਮਾਰ, ਗੁਰਮੀਤ ਸਿੰਘ ਧੰਮ ਆਦਿ ਹਾਜ਼ਰ ਸਨ।