ਫਿਰੋਜ਼ਪੁਰ, 5 ਜਨਵਰੀ ( ਗੁਰਪ੍ਰੀਤ ਸਿੰਘ ਸਿੱਧੂ) ਜੰਗਲਾਤ ਕਾਮਿਆਂ ਦੀ ਸਿਰਮੌਰ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਸਬੰਧਤ ਪ ਸ ਸ ਫ (1406- 22-ਬੀ ਚੰਡੀਗੜ੍ਹ) ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਸਹਿਜਾਦੀ ਦੀ ਪ੍ਰਧਾਨਗੀ ਹੇਠ ਰੇਂਜ ਦਫਤਰ ਫਿਰੋਜ਼ਪੁਰ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਸਹਿਜਾਦੀ ਅਤੇ ਗੁਰਬੀਰ ਸਿੰਘ ਰਾਣਾ ਸ਼ਹਿਜ਼ਾਦੀ ਸਰਕਲ ਸਕੱਤਰ ਨੇ ਸਾਂਝਾ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਜੰਗਲਾਤ ਵਿਭਾਗ ਵਿੱਚ ਲੰਮੇ ਸਮੇਂ ਤੋਂ ਕੰਮ ਕਰਦੇ ਆ ਰਹੇ ਕੱਚੇ ਕਾਮਿਆਂ ਨੂੰ ਪੱਕੇ ਕਰਵਾਉਣ ਲਈ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਰੇਂਜ,ਬਲਾਕ ਅਤੇ ਰੇਂਜ ਫਿਰੋਜ਼ਪੁਰ ਤੋਂ ਇਲਾਵਾਂ ਜ਼ਿਲ੍ਹਾ ਕਮੇਟੀ ਫਿਰੋਜ਼ਪੁਰ ਦੀ ਚੋਣ ਕਰਵਾਉਣ ਲਈ ਪ੍ਰਬੰਧਕ ਮੁਕਮਲ ਕਰ ਲਏ ਗਏ ਹਨ । ਉਨ੍ਹਾਂ ਦੱਸਿਆ ਕਿ ਰੇਂਜ ਬਲਾਕ ਅਤੇ ਜਿਲ੍ਹਾ ਕਮੇਟੀ ਫਿਰੋਜ਼ਪੁਰ ਦੀ ਚੋਣ ਮਿਤੀ 6 ਜਨਵਰੀ 2025 ਨੂੰ ਗੁਰਦੁਆਰਾ ਸ੍ਰੀ ਸਾਰਾਗੜ੍ਹੀ ਸਹਿਬ ਫਿਰੋਜ਼ਪੁਰ ਵਿਖੇ 2 ਤੋ 4 ਵਜੇ ਜੱਥੇਬੰਦੀ ਦੇ ਸੂਬਾ ਸਕੱਤਰ ਜਸਬੀਰ ਸਿੰਘ ਸ਼ੀਰਾ ਅਤੇ ਪ ਸ ਸ ਫ ਦੇ ਸੂਬਾ ਜ਼ੋਨਲ ਪ੍ਰੈੱਸ ਸਕੱਤਰ ਗੁਰਦੇਵ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਫਿਰੋਜ਼ਪੁਰ, ਬਲਵਿੰਦਰ ਸਿੰਘ ਭੁੱਟੋ ਸੂਬਾ ਜੁਆਇੰਟ ਸਕੱਤਰ ਜੀ ਟੀ ਯੂ ਦੀ ਪ੍ਰਧਾਨਗੀ ਹੇਠ ਕਰਵਾਈਆਂ ਜਾਣਗੀਆਂ। ਇਸ ਮੌਕੇ ਪ ਸ ਸ ਫ ਜ਼ਿਲ੍ਹਾ ਜਨਰਲ ਸਕੱਤਰ ਇੰਜ ਜਗਦੀਪ ਸਿੰਘ ਮਾਂਗਟ , ਜੀ ਟੀ ਯੂ ਜ਼ਿਲ੍ਹਾ ਪ੍ਰਧਾਨ ਰਾਜੀਵ ਹਾਡਾ , ਮਹਿਲ ਸਿੰਘ ਸੂਬਾ ਪ੍ਰਧਾਨ ਵਣ ਵਿਭਾਗ ਡਰਾਈਵਰ ਐਸੋਸੀਏਸ਼ਨ ਪੰਜਾਬ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਸ ਮੌਕੇ ਮੀਟਿੰਗ ਵਿੱਚ ਜ਼ੀਰਾ ਰੇਂਜ ਪ੍ਰਧਾਨ ਪ੍ਰਧਾਨ ਜਸਵਿੰਦਰ ਰਾਜ ਸ਼ਰਮਾ, ਜ਼ੀਰਾ ਬਲਾਕ ਦੇ ਪ੍ਰਧਾਨ ਜਸਵਿੰਦਰ ਸਿੰਘ ਪੰਨੂੰ, ਸੀਨੀਅਰ ਮੀਤ ਪ੍ਰਧਾਨ ਹਰਮੇਸ਼ ਸਿੰਘ, ਗੁਰਬਚਨ ਸਿੰਘ ਕਾਲਾ, ਮੁਖਤਿਆਰ ਸਿੰਘ, ਚਮਕੌਰ ਸਿੰਘ, ਸੁਲੱਖਣ ਸਿੰਘ, ਪਰਮਜੀਤ ਸਿੰਘ ਅਜੀਤ ਸਿੰਘ, ਕਰਮਜੀਤ ਸਿੰਘ, ਜਰਨੈਲ ਸਿੰਘ, ਬਚਨ ਸਿੰਘ ਫਿਰੋਜ਼ਪੁਰ ਆਦਿ ਹਾਜ਼ਰ ਸਨ।