ਜ਼ੀਰਾ/ਫਿਰੋਜ਼ਪੁਰ 5, ਜਨਵਰੀ ( ਗੁਰਪ੍ਰੀਤ ਸਿੰਘ ਸਿੱਧੂ) ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਦੌਰਾਨ ਦਰਜਾ ਚਾਰ ਮੁਲਾਜ਼ਮਾਂ ਦੇ ਵਾਟਰ ਸਪਲਾਈ ਤੇ ਸੈਨੀ
ਟੇਸ਼ਨ ਵਿਭਾਗ ਵੱਲੋਂ ਲਏ ਗਏ ਜੇ ਈ ਟੈਸਟ ਦਾ ਬਾਹਰੀ ਸਲੈਬਸ ਪਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ 22, ਜਨਵਰੀ 2025 ਨੂੰ ਮੁੱਖ ਦਫਤਰ ਪਟਿਆਲਾ ਵਿਖੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ । ਇਸ ਸਬੰਧੀ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਅਤੇ ਸੂਬਾ ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ ਨੇ ਸਾਂਝਾ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਦਰਜਾ ਚਾਰ ਕਰਮਚਾਰੀਆਂ ਦਾ ਪ੍ਰਮੋਸ਼ਨ ਟੈਸਟ ਸਿਲੇਬਸ ਬਾਹਰੀ ਪਾਇਆ ਗਿਆ ਸੀ। ਜਿਸ ਕਾਰਨ ਦਰਜਾ ਚਾਰ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਪੀ ਡਬਲਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ। ਮੱਖਣ ਸਿੰਘ ਵਾਹਿਦਪੁਰੀ ਅਤੇ ਫੁੱਮਣ ਸਿੰਘ ਕਾਠਗੜ੍ਹ ਨੇ ਕਿਹਾ ਕਿ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਦਰਜਾ ਚਾਰ ਮੁਲਾਜ਼ਮਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਸੁਖਾਲਾ ਟੈਸਟ ਲਿਆ ਜਾਵੇਗਾ ਅਤੇ 40 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਨ ਵਾਲੇ ਪਾਸ ਕੀਤੇ ਜਾਣਗੇ ਪਰ ਵਾਅਦਿਆਂ ਤੋਂ ਮੁੱਕਰ ਦਿਆਂ ਬਾਹਰੀ ਸਲੈਬਸ ਪਾਉਣ ਕਰਕੇ ਦਰਜਾ ਚਾਰ ਮੁਲਾਜ਼ਮਾਂ ਨੂੰ ਵੱਡੀ ਮੁਸ਼ਕਲ ਸਾਹਮਣੀ ਆਈ ਹੈ। ਉਨ੍ਹਾਂ ਕਿਹਾ ਕਿ 8 ਜਨਵਰੀ ਨੂੰ ਮੁੱਖ ਸਕੱਤਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਇਹ ਮੁੱਦਾ ਜ਼ੋਰ ਸਸੋ ਨਾਲ ਉਠਾਇਆ ਜਾਵੇਗਾ ਅਤੇ ਦਰਜਾ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਦਾ ਝੂਠਾ ਅਡੰਬਰ ਬੰਦ ਕਰਕੇ ਬਿਨਾਂ ਟੈਸਟ ਬਣਦੀਆਂ ਪ੍ਰਮੋਸ਼ਨਾਂ ਕੀਤੀਆਂ ਜਾਣ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਰਜਾ ਚਾਰ ਮੁਲਾਜ਼ਮਾਂ ਦੀ ਪ੍ਰਮੋਸ਼ਨਾਂ ਸਨਿਊਰਟੀ ਰਾਹੀਂ ਕੀਤੀ ਜਾਂਦੀ ਰਹੀ ਹੈ ਅਤੇ ਟੈਸਟਾਂ ਦਾ ਬਹਾਨਾ ਬਣਾ ਕੇ ਦਰਜਾ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਦੇਣ ਦੇ ਹੱਕ ਖੋਹਣ ਨਹੀ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਦਰਜਾ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਬਿਨਾਂ ਟੈਸਟ ਕੀਤੀਆਂ ਜਾਣ ਨਹੀ ਵੱਡੀ ਪੱਧਰ ਤੇ ਜੱਥੇਬੰਦੀ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਹੱਲ ਨਾ ਕੱਢਿਆ ਗਿਆ ਤਾਂ 22 ਜਨਵਰੀ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫਤਰ ਪਟਿਆਲਾ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ, ਜਿਸ ਦੀ ਸਾਰੀ ਜਿੰਮੇਵਾਰੀ ਵਿਭਾਗ ਦੇ ਮੁੱਖ ਅਧਿਕਾਰੀਆਂ ਦੀ ਹੋਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਦਰਸ਼ਨ ਸਿੰਘ, ਪੁਸ਼ਪਿੰਦਰ ਸਿੰਘ, ਸੂਬਾ ਸੀਨੀਅਰ ਮੀਤ ਪ੍ਰਧਾਨ,ਦਰਸ਼ਨ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਫਾਜ਼ਿਲਕਾ , ਗੁਰਦੇਵ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਫਿਰੋਜ਼ਪੁਰ, ਪ੍ਰੇਮ ਕੁਮਾਰ, ਹਰਪਾਲ ਸਿੰਘ , ਤਰਸੇਮ ਸਿੰਘ ਹਾਜੇਵਾਲੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਆਦਿ ਹਾਜ਼ਰ ਸਨ।
26
