ਗੁਰਦਾਸਪੁਰ/6 ਜਨਵਰੀ (ਜਗਰੂਪ ਸਿੰਘ ਕਲੇਰ)- ਹਲਕਾ ਬਟਾਲਾ ਦੇ ਪਿੰਡ ਕਲੇਰ ਖੁਰਦ ਵਿਖੇ ਸਰਬੰਸ ਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਤਰ ਸਾਇਆਂ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਅਰੰਭ ਹੋ ਕੇ ਪਿੰਡ ਦੀਆਂ ਪ੍ਰਕਰਮਾਂ ਕਰਦਾ ਹੋਇਆ ਦੇਰ ਸ਼ਾਮ ਅਰੰਭਦਿਤ ਸਥਾਨ ਤੇ ਪਹੁੰਚਾ ਇਹ ਨਗਰ ਕੀਰਤਨ ਦਾ ਪਿੰਡ ਵਾਸੀਆਂ ਨੇ ਨਿਗਾ ਸਵਾਗਤ ਕੀਤਾ ਅਤੇ ਥਾਂ ਥਾਂ ਸੰਗਤਾਂ ਲਈ ਲੰਗਰ ਲਗਾਏ ਗਏ। ਨਗਰ ਕੀਰਤਨ ਵਿੱਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਗਾਈ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਹਾਜ਼ਰ ਸਨ।