ਫਿਰੋਜ਼ਪੁਰ 7 ਜਨਵਰੀ (ਗੁਰਪ੍ਰੀਤ ਸਿੰਘ ਸਿੱਧੂ) ਜੰਗਲਾਤ ਕਾਮਿਆਂ ਦੀ ਸਿਰਮੌਰ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ 1406-22- ਬੀ ਚੰਡੀਗੜ੍ਹ ਸਬੰਧਿਤ ( ਪ.ਸ.ਸ.ਫ ) ਦੀ ਜ਼ਿਲ੍ਹਾ ਬਾਡੀ ਦੀ ਚੋਣ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਜੁਆਇੰਟ ਪ੍ਰੈੱਸ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਅਤੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਨਿਸ਼ਾਨ ਸਿੰਘ ਸਹਿਜਾਦੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਰਾਗੜੀ ਸਾਹਿਬ ਫਿਰੋਜ਼ਪੁਰ ਵਿਖੇ ਸਰਬਸੰਮਤੀ ਨਾਲ ਮੁਕਮਲ ਹੋਈ। ਇਸ ਮੌਕੇ ਪੰਜ ਮੈਂਬਰੀ ਨਿਗਰਾਨ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਉਨ੍ਹਾਂ ਸਮੂਹ ਵਰਕਰਾਂ ਦੀ ਸਹਿਮਤੀ ਨਾਲ ਨਾਲ ਜ਼ਿਲਾ ਫਿਰੋਜਪੁਰ ਬਾਡੀ ਦੀ ਚੋਣ ਕਰਦਿਆ ਨਿਸ਼ਾਨ ਸਿੰਘ ਸਹਿਜਾਦੀ ਨੂੰ ਮੁੜ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਬੀਰ ਸਿੰਘ ਸ਼ਹਿਜ਼ਾਦੀ , ਜ਼ਿਲ੍ਹਾ ਵਿੱਤ ਸਕੱਤਰ ਬਾਂਕੇ ਲਾਲ, ਸਹਾਇਕ ਵਿੱਤ ਸਕੱਤਰ ਗਿਆਨ ਸਿੰਘ ਸ਼ਹਿਜ਼ਾਦੀ,ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਰਾਜ ਸ਼ਰਮਾ, ਜਸਵਿੰਦਰ ਸਿੰਘ ਪੰਨੂ , ਲਖਵੀਰ ਸਿੰਘ , ਮੀਤ ਪ੍ਰਧਾਨ ਗੁਰਪਿੰਦਰ ਸਿੰਘ, ਮੁਖਤਿਆਰ ਸਿੰਘ, ਰਣਜੀਤ ਸਿੰਘ, ਸਹਾਇਕ ਸਕੱਤਰ ਬਚਨ ਸਿੰਘ, ਜੁਆਇੰਟ ਸੈਕਟਰੀ ਬਲਵਿੰਦਰ ਕੁਮਾਰ, ਜੁਆਇੰਟ ਸਹਾਇਕ ਸਕੱਤਰ ਅਮਰਜੀਤ ਸਿੰਘ, ਬਲਜੀਤ ਸਿੰਘ ਗੋਲੂ ਵਾਲਾ, ਪ੍ਰੈੱਸ ਸਕੱਤਰ ਪਰਮਜੀਤ ਸਿੰਘ, ਸਹਾਇਕ ਪ੍ਰੈਸ ਸਕੱਤਰ ਕਰਮਜੀਤ ਸਿੰਘ, ਜਥੇਬੰਦਕ ਸਕੱਤਰ ਸੁਲੱਖਣ ਸਿੰਘ , ਸਹਾਇਕ ਜਥੇਬੰਦਕ ਸਕੱਤਰ ਸੂਰਤ ਸਿੰਘ,ਜੀਤ ਸਿੰਘ ,ਗਿਆਨ ਸਿੰਘ , ਬਲਵਿੰਦਰ ਸਿੰਘ , ਮਹਿੰਦਰ ਸਿੰਘ , ਕਾਰਜਕਾਰੀ ਮੈਂਬਰ ਮਹਿਲ ਸਿੰਘ, ਗੁਰਮੀਤ ਸਿੰਘ, ਚਮਕੌਰ ਸਿੰਘ, ਹਰਮੇਸ਼ ਸਿੰਘ ਅਤੇ ਮੁੱਖ ਸਲਾਹਕਾਰ ਗੁਰਦੇਵ ਸਿੰਘ ਸਿੱਧੂ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ। ਇਸ ਮੌਕੇ ਰੇਂਜ ਫਿਰੋਜ਼ਪੁਰ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਅਤੇ ਰੇਜ ਪ੍ਰਧਾਨ ਮੁਖਤਿਆਰ ਸਿੰਘ ਹਜਾਰਾ ਸਿੰਘ ਵਾਲਾ ਅਤੇ ਰੇਂਜ ਜਨਰਲ ਸਕੱਤਰ ਬਚਨ ਸਿੰਘ , ਜੁਆਇੰਟ ਸਕੱਤਰ ਗੁਰਪਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ,ਵਿੱਤ ਸਕੱਤਰ ਮਹਿੰਦਰ ਸਿੰਘ ਹਜਾਰਾ ਸਿੰਘ ਵਾਲਾ, ਪ੍ਰੈੱਸ ਸਕੱਤਰ ਸੂਰਤ ਸਿੰਘ, ਸਹਾਇਕ ਸਕੱਤਰ ਮਿਹਰ ਸਿੰਘ, ਬਲਬੀਰ ਸਿੰਘ ਗੋਖੀ ਵਾਲਾ ਨੂੰ ਚੁਣਿਆ ਗਿਆ ਅਤੇ ਰਹਿਦੇ ਅਹੁਦਿਆਂ ਦੀ ਚੋਣ ਸਰਬਸੰਮਤੀ ਨਾਲ ਜਲਦੀ ਕਰਵਾਉਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ 10 ਜਨਵਰੀ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੰਗਲਾਤ ਕਾਮਿਆਂ ਦੀਆਂ ਮੰਗਾਂ ਸਬੰਧੀ ਕੋਈ ਫੈਸਲਾ ਨਹੀਂ ਲਿਆ ਤਾਂ ਜੰਗਲਾਤ ਕਾਮਿਆਂ ਦੀ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ 16 ਫਰਵਰੀ ਨੂੰ ਵਿੱਤ ਮੰਤਰੀ ਦੇ ਹਲਕਾ ਦਿੜਬਾ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰੇਗੀ ਅਤੇ ਪੱਕਾ ਮੋਰਚਾ ਲਗਾਇਆ ਜਾਵੇਗਾ। ਇਸ ਮੌਕੇ ਮੀਟਿੰਗ ਵਿੱਚ ਪ ਸ ਸ ਫ ਫਿਰੋਜ਼ਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਇੰਜ ਜਗਦੀਪ ਸਿੰਘ ਮਾਂਗਟ ,ਜੀਟੀਯੂ ਦੇ ਸੂਬਾ ਜੁਆਇੰਟ ਸਕੱਤਰ ਬਲਵਿੰਦਰ ਸਿੰਘ ਭੁੱਟੋ, ਮਹਿੰਦਰ ਸਿੰਘ ਧਾਲੀਵਾਲ ਸੂਬਾ ਜਨਰਲ ਸਕੱਤਰ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ,ਮਹਿਲ ਸਿੰਘ ਸੂਬਾ ਪ੍ਰਧਾਨ ਵਣ ਵਿਭਾਗ ਡਰਾਈਵਰ ਐਸੋਸੀਏਸ਼ਨ, ਮਹਿੰਦਰ ਸਿੰਘ ਬਰਾੜ ਪੰਚਾਇਤੀ ਰਾਜ, ਸੁਲੱਖਣ ਸਿੰਘ ਪੀ ਡਬਲਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਆਦਿ ਹਾਜ਼ਰ ਸਨ।