ਕੋਟ ਈਸੇ ਖਾਂ/ ਮੋਗਾ (ਗੁਰਪ੍ਰੀਤ ਸਿੰਘ ਸਿੱਧੂ ) ਕੈਮਬਰਿਜ ਕਾਨਵੈਂਟ ਸਕੂਲ ਮੋਗਾ ਰੋਡ ਕੋਟ ਈਸੇ ਖਾਂ ਵਿਖੇ ਸਲਾਨਾ ਤਿੰਨ ਰੋਜ਼ਾ ਖੇਡ ਸਮਾਰੋਹ ਦੀ ਬੜੀ ਸ਼ਾਨੋ ਸ਼ੌਕਤ ਨਾਲ ਸ਼ੁਰੂਆਤ ਕੀਤੀ ਗਈ। ਇਸ ਮੌਕੇ ਖੇਡਾਂ ਦੀ ਸ਼ੁਰੁਆਤ ਸਕੂਲ ਦੇ ਚੇਅਰਮੈਨ , ਸਕੂਲ ਡਾਇਰੈਕਟਰ ਅਤੇ ਪ੍ਰਿੰਸੀਪਲ ਦੀ ਅਗਵਾਈ ਹੇਠ ਖੇਡਾਂ ਦਾ ਝੰਡਾ ਲਹਿਰਾ ਕੇ ਕੀਤੀ ਗਈ। ਇਸ ਮੌਕੇ ਖਿਡਾਰੀਆਂ ਵੱਲ ਮਾਰਚ ਪਾਸਟ ਨੂੰ ਸਲਾਮੀ ਦਿੱਤੀ ਅਤੇ ਖੇਡਾਂ ਅਰੰਭ ਕੀਤੀਆਂ ਗਈਆਂ। ਇਸ ਮੌਕੇ ਸਕੂਲ ਕਮੇਟੀ ਦੇ ਆਗੂਆਂ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਬੱਚਿਆਂ ਦਾ ਰੁਝਾਨ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੱਚਿਆ ਵਿੱਚ ਖੇਡਾਂ ਦੇ ਪ੍ਰਤੀ ਦਿਲਚਸਪੀ ਪੈਦਾ ਕਰਨ ਦੇ ਲਈ ਕੈਮਬਰਿਜ ਕਾਨਵੈਂਟ ਸਕੂਲ ਵੱਲੋਂ ਸਲਾਨਾ ਤਿੰਨ ਦਿਨ ਖੇਡਾਂ ਕਰਵਾਈਆਂ ਜਾਂਦੀਆਂ ਹਨ। ਇਸ ਸਮਾਰੋਹ ਦੇ ਪਹਿਲੇ ਦਿਨ ਕਿੰਡਰਗਾਰਟਨ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਇਹ ਖੇਡਾਂ ਚਾਰ ਹਾਊਸ ਈਸਟ,ਸਾਊਥ, ਵੈਸਟ,ਨੌਰਥ ਦੇ ਵਿਦਿਆਰਥੀਆ ਵਿਚਕਾਰ ਹੋਇਆ। ਬੱਚਿਆ ਨੇ ਵੱਖ ਵੱਖ ਖੇਡਾਂ ਵਿੱਚ ਭਾਗ ਲਿਆ ਤੇ ਪੁਜੀਸ਼ਨਾਂ ਹਾਸਿਲ ਕੀਤੀਆਂ। ਖੇਡਾਂ ਵਿੱਚ ਵਿਦਿਆਰਥੀਆਂ ਨੇ ਵਧੀਆ ਖੇਡ-ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ਼ ਦੇ ਡਾਇਰੈਕਟਰ ਨੇ ਬੱਚਿਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਖੇਡਾਂ ਵਿਅਕਤੀ ਅੰਦਰ ਕਈ ਤਰ੍ਹਾਂ ਦੇ ਗੁਣ ਜਿਵੇਂ ਅਨੁਸ਼ਾਸਨ ਦੀ ਭਾਵਨਾ, ਧੀਰਜ ਰੱਖਣਾ, ਸੰਘਰਸ਼ ਕਰਨਾ, ਮਿਲਕੇ ਚੱਲਣਾ ਅਤੇ ਹਾਰ ਨੂੰ ਹੱਸ ਕੇ ਸਵੀਕਾਰ ਕਰਨਾ ਆਦਿ ਪੈਦਾ ਕਰਦੀਆਂ ਹਨ। ਵਿਦਿਆਰਥੀ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਇਨ੍ਹਾਂ ਦਾ ਤੰਦਰੁਸਤ ਹੋਣਾ ਦੇਸ਼ ਦੇ ਵਿਕਾਸ ਦੀ ਨਿਸ਼ਾਨੀ ਹੈ। ਇਸ ਲਈ ਸਾਰਿਆਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ ਤਾਂ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਹੋ ਸਕੇ। ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ।