Home » ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਅਤੇ ਸੈਕੰਡਰੀ ਵੱਲੋਂ ਨਵੇਂ ਸਾਲ ਦੀ ਆਮਦ ਤੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਅਤੇ ਸੈਕੰਡਰੀ ਵੱਲੋਂ ਨਵੇਂ ਸਾਲ ਦੀ ਆਮਦ ਤੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਸ਼੍ਰੀ ਚੰਦ ਸਿੰਘ ਗਿੱਲ ਨੇ ਵਿਸ਼ੇਸ਼ ਤੌਰ ਤੇ ਭਰੀ ਹਾਜ਼ਰੀ

by Rakha Prabh
11 views

ਫ਼ਿਰੋਜ਼ਪੁਰ, 10 ਜਨਵਰੀ  ( ਗੁਰਪ੍ਰੀਤ ਸਿੰਘ ਸਿੱਧੂ)  :-  ਨਵੇਂ ਸਾਲ ਦੇ ਆਗਮਨ ਮੌਕੇ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਅਤੇ ਸੈਕੰਡਰੀ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਭੋਗ ਪੈਣ ਉਪਰੰਤ ਗੁਰੂ ਘਰ ਦੇ ਕੀਰਤਨੀਆਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਸ਼੍ਰੀ ਚੰਦ ਸਿੰਘ ਗਿੱਲ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਰਣਬੀਰ ਭੁੱਲਰ ਅਤੇ ਚੇਅਰਮੈਨ ਚੰਦ ਸਿੰਘ ਗਿੱਲ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸੁਨੀਤਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐੱ.ਸਿੱ) ਕੋਮਲ ਅਰੋੜਾ ਨੇ ਹਾਜ਼ਰੀਨ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਲ 2025 ਸਾਰਿਆਂ ਲਈ ਖੁਸ਼ੀਆਂ ਲੈ ਕੇ ਆਵੇ ਤੇ ਪ੍ਰਮਾਤਮਾ ਸਭ ਨੂੰ ਤਰੱਕੀਆਂ ਬਖਸ਼ੇ। ਇਸ ਦੇ ਨਾਲ-ਨਾਲ ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਿਛਲੇ ਸਾਲ ਦੀ ਤਰ੍ਹਾਂ ਨਵੇਂ ਸਾਲ ਵਿੱਚ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਤੇ ਹੋਰ ਜ਼ਿੰਮੇਵਾਰੀ ਨਾਲ ਕਰਨ ਲਈ ਕਿਹਾ। ਉਨ੍ਹਾਂ ਇਹ ਕਿਹਾ ਕਿ ਦਫਤਰਾਂ ਵਿਖੇ ਕੰਮ ਲਈ ਆਉਣ ਵਾਲੇ ਵਿਅਕਤੀਆਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਦਫਤਰ ਵਿਖੇ ਆਉਣ ਵਾਲੇ ਹਰੇਕ ਵਿਅਕਤੀ ਨਾਲ ਚੰਗਾ ਵਤੀਰਾ ਵਰਤਿਆਂ ਜਾਵੇ ਤਾਂ ਜੋ ਲੋਕ ਖੁਸ਼ੀ-ਖੁਸ਼ੀ ਆਪਣਾ ਦਫਤਰੀ ਕੰਮ ਕਰਵਾ ਕੇ ਘਰਾਂ ਨੂੰ ਪਰਤਣ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ।

You Might Be Interested In

ਇਸ ਮੌਕੇ ਪ੍ਰਿੰਸੀਪਲ ਚਮਕੌਰ ਸਿੰਘ ਸਰਾਂ, ਰਾਜਨ ਨਰੂਲਾ, ਰਣਜੀਤ ਸਿੰਘ, ਵਰੁਣ ਕੁਮਾਰ, ਇਲੈਕਟ੍ਰੋਨਿਕ ਮੀਡੀਆ ਅਤੇ ਪ੍ਰਿੰਟ ਮੀਡੀਆ ਤੋਂ ਪੱਤਰਕਾਰ ਭਾਈਚਾਰਾ, ਕਵਲਜੀਤ ਸਿੰਘ ਲਾਂਬਾ, ਦਿਨੇਸ਼ ਕੁਮਾਰ, ਸੁਖਚੈਨ ਸਿੰਘ, ਲਵਦੀਪ ਸਿੰਘ, ਸੁਖਦੇਵ ਸਿੰਘ, ਰਛਪਾਲ ਸਿੰਘ, ਪਵਨ ਮਦਾਨ, ਸਰਬਜੀਤ ਸਿੰਘ ਟੁਰਨਾ, ਸਰਬਜੀਤ ਸਿੰਘ ਭਾਵੜਾ, ਰਜਿੰਦਰ ਸਿੰਘ ਸੰਧਾ, ਈਸ਼ਵਰ ਸ਼ਰਮਾ, ਮਹਿੰਦਰ ਸਿੰਘ ਸ਼ੈਲੀ (ਸਟੇਟ ਐਵਾਰਡੀ), ਮਹਿਲ ਸਿੰਘ ਭਾਂਗਰ (ਸਟੇਟ ਐਵਾਰਡੀ) ਕੁਲਵੰਤ ਸਿੰਘ, ਰਵੀ ਇੰਦਰ ਸਿੰਘ ( ਸਟੇਟ ਐਵਾਰਡੀ) ,ਸੁਭਾਸ਼ ਚੰਦਰ, ਸ਼੍ਰੀ ਅਸ਼ੋਕ ਬਹਿਲ ਸੈਕਟਰੀ ਰੈੱਡ ਕਰਾਸ, ਗੁਰਜੀਤ ਸਿੰਘ ਸੋਢੀ, ਸਚਿਨ ਨਾਗਪਾਲ, ਸੁਰਿੰਦਰ ਸਿੰਘ ਗਿੱਲ, ਗੁਰਬਚਨ ਸਿੰਘ ਭੁੱਲਰ, ਮਨਦੀਪ ਸਿੰਘ, ਦਲਜਿੰਦਰ ਸਿੰਘ, ਜਸਵੰਤ ਸੈਣੀ, ਮਨਿੰਦਰ ਸਿੰਘ, ਸਮੂਹ ਸਿੱਖਿਆ ਵਿਭਾਗ ਦੇ ਸਟਾਫ ਮੈਂਬਰ ਸਮੇਤ ਵੱਖ ਵੱਖ ਸਕੂਲਾਂ ਦੇ ਮੁਖੀ ਅਤੇ ਵੱਖ ਵੱਖ ਵਿਭਾਗਾ ਦੇ ਕਰਮਚਾਰੀ ਹਾਜ਼ਰ ਸਨ।

Related Articles

Leave a Comment