Home » ਵਰਦੇ ਮੀਂਹ ਦੌਰਾਨ ਸੈਂਕੜੇ ਅਧਿਆਪਕਾਂ ਵੱਲੋਂ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਰੋਸ ਪ੍ਰਦਰਸ਼ਨ।

ਵਰਦੇ ਮੀਂਹ ਦੌਰਾਨ ਸੈਂਕੜੇ ਅਧਿਆਪਕਾਂ ਵੱਲੋਂ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਰੋਸ ਪ੍ਰਦਰਸ਼ਨ।

14 ਜਨਵਰੀ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਦੇ ਲਿਖਤੀ ਭਰੋਸੇ ਮਗਰੋਂ ਧਰਨਾ ਸਮਾਪਤ।

by Rakha Prabh
40 views

ਕੋਟਕਪੂਰਾ, 11ਜਨਵਰੀ (ਗੁਰਪ੍ਰੀਤ ਸਿੰਘ ਸਿੱਧੂ) :- ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਸੱਦੇ ਤੇ ਪੰਜਾਬ ਦੀਆਂ ਅਧਿਆਪਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਵਿਧਾਨ ਸਭਾ ਦੇ ਸਪੀਕਰ ਕਲਤਾਰ ਸਿੰਘ ਸੰਧਵਾਂ ਦੇ ਪਿੰਡ ਸੰਧਵਾਂ ਵਿਖੇ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਵਿਰੁੱਧ ਜਬਰਦਸਤ ਧਰਨਾ ਦਿੱਤਾ। ਇਸ ਰੋਸ ਧਰਨੇ ਵਿੱਚ ਸ਼ਾਮਲ ਵੱਡੀ ਗਿਣਤੀ ਵਿੱਚ ਸ਼ਾਮਲ ਸੈਂਕੜੇ ਅਧਿਆਪਕਾਂ ਨੇ ਰੋਸ ਰੈਲੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਨਿੱਜੀ ਰਿਹਾਇਸ਼ ਵੱਲ ਕੂਚ ਕੀਤਾ। ਜਿਥੇ ਵੱਡੀ ਤਦਾਦ ਵਿੱਚ ਤਾਇਨਾਤ ਸੁਰੱਖਿਆ ਕਰਮੀਆਂ ਵੱਲੋਂ ਬੇਰੀ ਕੇਟ ਅਤੇ ਦੰਗਾ ਰੋਕੂ ਵਾਹਨ ਤਾਇਨਾਤ ਕਰਕੇ ਮਾਰਚ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਥੋੜ੍ਹਾ ਦੂਰੀ ਤੇ ਰੋਕ ਦਿੱਤਾ ਗਿਆ।
ਇਸ ਰੋਸ ਮੁਜ਼ਾਹਰੇ ਦੀ ਅਗਵਾਈ ਦੋਹਾਂ ਜਥੇਬੰਦੀਆਂ ਦੇ ਸੂਬਾਈ ਆਗੂਆਂ ,ਦਿਗਵਿਜੇ ਪਾਲ ਸ਼ਰਮਾ, ਸੁਖਵਿੰਦਰ ਸਿੰਘ ਚਾਹਲ , ਸੁਰਿੰਦਰ ਕੰਬੋਜ, ਸੁਖਜਿੰਦਰ ਸਿੰਘ ਖਾਨਪੁਰ, ਸੁਖਵਿੰਦਰ ਸਿੰਘ ਸੁੱਖੀ, ਸੁਖਜਿੰਦਰ ਸਿੰਘ ਹਰੀਕਾ, ਜਿੰਦਰ ਪਾਇਲਟ, ਪ੍ਰਗਟ ਸਿੰਘ ਜੰਬਰ, ਹਰਜੰਟ ਸਿੰਘ ਬੋਡੇ, ਰੇਸ਼ਮ ਸਿੰਘ ਕਰਦਿਆਂ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਕੰਪਿਊਟਰ ਅਧਿਆਪਕਾਂ ਸਮੇਤ ਵੱਖ-ਵੱਖ ਸਿੱਖਿਆ ਦਫਤਰਾਂ ਵਿੱਚ ਕੰਮ ਕਰਦੇ ਦਫਤਰੀ ਕਾਮਿਆਂ ਦੇ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਸੰਘਰਸ਼ ਨੂੰ ਪੰਜਾਬ ਸਰਕਾਰ ਅੱਖਾਂ ਮੀਚ ਕੇ ਤਮਾਸ਼ੇ ਵਾਂਗ ਵੇਖ ਰਹੀ ਹੈ,। ਸੀ, ਐਂਡ, ਵੀ, ਅਧਿਆਪਕਾਂ ਦੀ ਗਰੇਡ ਘਟਾਈ ਕੀਤੀ ਜਾ ਰਹੀ ਹੈ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੋਂ ਟਾਲਮਟੋਲ ਕੀਤੀ ਜਾ ਰਹੀ ਹੈ। ਪੇਂਡੂ ਭੱਤੇ ਸਮੇਤ ਕੱਟੇ ਗਏ 37 ਤਰ੍ਹਾਂ ਦੇ ਭੱਤੇ ਬਹਾਲ ਕਰਨ ਤੋਂ ਮੁਨਕਰ ਹੋ ਰਹੀ ਹੈ। ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮਹਿੰਗਾਈ ਭੱਤੇ ਦੀਆਂ ਤਿੰਨ ਕਿਸਤਾਂ ਅਤੇ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਦੇਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਸਮਝਾਉਣ ਵਾਲੀ ਗੱਲ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਮੰਗ ਕੀਤੀ ਗਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਹੈਂਕੜਬਾਜੀ ਵਾਲਾ ਵਤੀਰਾ ਅਪਣਾਇਆ ਹੋਇਆ ਹੈ।ਇਸ ਰੋਸ ਰੈਲੀ ਨੂੰ ਹੋਰਨਾਂ ਤੋਂ ਇਲਾਵਾ ਅਧਿਆਪਕ ਆਗੂ ਵਰਿੰਦਰਜੀਤ ਸਿੰਘ ਬਜਾਜ, ਨਵੀਨ ਸੱਚਦੇਵਾ, ਨਿਰਮਲ ਸਿੰਘ ਬਰਾੜ, ਸਰਬਜੀਤ ਸਿੰਘ ਬਰਾੜ, ਗਗਨ ਪਾਹਵਾ, ਗਰਨੈਬ ਸਿੰਘ ਸੰਧੂ, ਅਸ਼ੋਕ ਕੌਸ਼ਲ , ਪ੍ਰਿੰਸੀਪਲ ਮਨਦੀਪ ਸਿੰਘ ਥਿੰਦ, ਰਾਜੀਵੁ ਹਾਂਡਾ, ਦੇਵੀ ਦਿਆਲ ਸੰਗਰੂਰ, ਗੁਰਦਾਸ ਸਿੰਘ ਮਾਨਸਾ, ਕਾਰਜ ਸਿੰਘ ਕੈਰੋ, ਬਾਜ ਸਿੰਘ ਭੁੱਲਰ ਨੇ ਵੀ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ 19 ਜਨਵਰੀ ਨੂੰ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਨਿਜੀ ਰਿਹਾਇਸ਼ ਪਿੰਡ ਗੰਭੀਰਪੁਰ ਵਿਖੇ ਵੀ ਸੂਬਾ ਪੱਧਰ ਦੀ ਰੋਸ ਰੈਲੀ ਅਤੇ ਮੁਜ਼ਾਹਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਮੁਲਾਜ਼ਮਾਂ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ 18 ਜਨਵਰੀ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਹੋਣ ਵਾਲੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਖਿਲਾਫ ਤਿੱਖਾ ਸੰਘਰਸ਼ ਵਿੱਢਣ ਦੀ ਫੈਸਲੇ ਲਏ ਜਾਣਗੇ।
ਇਸ ਮੌਕੇ ਅਧਿਆਪਕ ਆਗੂ ਰਾਜੀਵ ਹਾਂਡਾ, ਕ੍ਰਿਸ਼ਨ ਸਿੰਘ ਦੁੱਗਾ, ਰੇਸ਼ਮ ਸਿੰਘ ਕੰਪਿਊਟਰ ਫੈਕਿਲਟੀ, ਕਪਿਲ ਕਪੂਰ , ਬਲਜਿੰਦਰ ਕੁਮਾਰ , ਮਨੋਹਰ ਲਾਲ ਸ਼ਰਮਾ, ਗੁਰਸੇਵਕ ਸਿੰਘ ਕਲੇਰ, ਲਛਮਣ ਸਿੰਘ ਨਬੀਪੁਰ, ਬਲਵਿੰਦਰ ਸਿੰਘ ਭੁੱਟੋ , ਗੁਰਟੇਕ ਸਿੰਘ , ਤੋਂ ਇਲਾਵਾ ਪ ਸ ਸ ਫ ਦੇ ਸੂਬਾਈ ਆਗੂ ਇੰਦਰਜੀਤ ਸਿੰਘ ਪੁਰੀ ਫਰੀਦਕੋਟ, ਗੁਰਦੇਵ ਸਿੰਘ ਸਿੱਧੂ ਫਿਰੋਜ਼ਪੁਰ, ਜਤਿੰਦਰ ਫਰੀਦਕੋਟ, ਨਿਸ਼ਾਨ ਸਿੰਘ ਸਹਿਜਾਦੀ, ਹਰਪਾਲ ਸਿੰਘ ਸੰਧੂ, ਸਮੇਤ ਵੱਡੀ ਗਿਣਤੀ ਵਿੱਚ ਵੱਖ ਵੱਖ ਜਥੇਬੰਦੀਆਂ ਦੇ ਆਗੂ, ਸ਼ਾਮਲ ਸਨ।

Related Articles

Leave a Comment