ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਦੀ ਦੇਸ਼ ਦੇ ਮੁੱਖ ਮੰਤਰੀਆਂ ਨਾਲ ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਦੇ ਅਹਿਮ ਮੁੱਦੇ ਨੂੰ ਲੈਕੇ ਹੋਈ ਮੀਟਿੰਗ ਦੌਰਾਨ ਵੀਡਿਓ ਕਾਨਫਰੰਸਿੰਗ ਜ਼ਰੀਏ ਹਿੱਸਾ ਲਿਆ। ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ ਨੂੰ ਲੈਕੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਰਾਜਾਂ ਦੇ ਨੁਮਾਇੰਦਿਆਂ ਨਾਲ ਸਕਾਰਾਤਮਕ ਚਰਚਾ ਹੋਈ।ਨਸ਼ਿਆਂ ਖਿਲਾਫ਼ ਪੰਜਾਬ ਦੀਆਂ ਸਖ਼ਤ ਨੀਤੀਆਂ ਅਤੇ ਨਸ਼ਿਆਂ ਵਿਰੁੱਧ ਹਾਸਲ ਕੀਤੀ ਸਫ਼ਲਤਾ ਤੋਂ ਗ੍ਰਹਿ ਮੰਤਰੀ ਜੀ ਨੂੰ ਜਾਣੂ ਕਰਵਾਇਆ। ਸਰਹੱਦੀ ਸੂਬਾ ਹੋਣ ਦੇ ਨਾਤੇ ਅਸੀਂ ਨਸ਼ਿਆਂ ਦੀ ਰੋਕਥਾਮ ਤੇ ਕੌਮੀ ਸੁਰੱਖਿਆ ਲਈ ਕੇਂਦਰ ਸਰਕਾਰ ਤੋਂ ਸਹਿਯੋਗ ਦੀ ਆਸ ਕਰਦੇ ਹਾਂ ਤੇ ਰਲ਼ ਕੇ ਕੰਮ ਕਰਨ ਲਈ ਵਚਨਬੱਧ ਹਾਂ।
ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਦੇ ਮੁੱਦੇ ‘ਤੇ VC ਰਾਹੀਂ ਅਮਿਤ ਸ਼ਾਹ ਨਾਲ ਹੋਈ ਮੀਟਿੰਗ ‘ਚ CM ਮਾਨ ਨੇ ਲਿਆ ਹਿੱਸਾ
previous post