ਫਿਰੋਜ਼ਪੁਰ/ ਜ਼ੀਰਾ ,12 ਜਨਵਰੀ ( ਗੁਰਪ੍ਰੀਤ ਸਿੰਘ ਸਿੱਧੂ) ਲੋਹੜੀ ਦੇ ਪਾਵਨ ਪਵਿੱਤਰ ਦਿਹਾੜੇ ਮੌਕੇ ਸੀਨੀਅਰ ਕਾਂਗਰਸੀ ਆਗੂ ਗੁਰਦੇਵ ਸਿੰਘ ਸਿੱਧੂ ਵਾੜਾ ਵਰਿਆਮ ਸਿੰਘ ਵਾਲਾ ਸਾਬਕਾ ਮੈਂਬਰ ਜਿਲਾ ਪ੍ਰੀਸ਼ਦ ਫਿਰੋਜ਼ਪੁਰ ਨੇ ਸਮੁੱਚੇ ਹਲਕੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ ਅਤੇ ਪ੍ਰਮਾਤਮਾ ਅੱਗੇ ਕਾਮਨਾ ਕਰਦਿਆਂ ਸਭਨਾਂ ਲਈ ਲੋਹੜੀ ਅਤੇ ਮਾਘੀ ਦਾ ਤਿਉਹਾਰ ਖੁਸ਼ੀ ਭਰਿਆ ਹੋਵੇ ਦੀ ਕਾਮਨਾ ਕੀਤੀ । ਉਨ੍ਹਾਂ ਲੋਹੜੀ ਦੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਰੱਬ ਤੁਹਾਨੂੰ ਸਾਰਿਆਂ ਨੂੰ ਸੁਖ-ਸ਼ਾਂਤੀ ਦੇ ਰੰਗ ਵਿਚ ਰੰਗੇ । ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਾਰੇ ਹਲਕੇ ਵਾਸੀਆਂ ਦੇ ਜੀਵਨ ਵਿੱਚ ਖੁਸ਼ੀਆਂ, ਸ਼ਾਂਤੀ ਅਤੇ ਨਵੀਂ ਊਰਜਾ ਲੈ ਕੇ ਆਵੇ।