ਕੋਟ ਈਸੇ ਖਾਂ, 13 ਜਨਵਰੀ ( ਗੁਰਪ੍ਰੀਤ ਸਿੰਘ ਸਿੱਧੂ) :- ਪਾਥਵੇਅਜ ਗਲੋਬਲ ਸਕੂਲ ਕੋਟ ਈਸੇ ਖਾਂ ਜੋ ਇਲਾਕੇ ਦਾ ਨਾਮਵਾਰ ਆਈ ਸੀ ਐਸ ਈ ਦਿੱਲੀ ਬੋਰਡ ਤੋ ਮਾਨਤਾ ਪ੍ਰਾਪਤ ਸਕੂਲ ਹੈ ਅਤੇ ਆਪਣੇ ਬੱਚਿਆ ਨੂੰ ਵਰਲਡ ਕਲਾਸ ਦੀ ਐਜੂਕੇਸ਼ਨ ਦੇ ਰਿਹਾ ਹੈ ਵਿਖੇ ਲੋਹੜੀ ਅਤੇ ਮਾਘੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਤੇ ਪਾਥਵੇਜ਼ ਵੱਲੋਂ ਇੱਕ ਸਪੈਸ਼ਲ ਸਭਾ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਬੱਚਿਆਂ ਨੇ ਭਾਸ਼ਣ, ਕਵਿਤਾਵਾਂ, ਗੀਤ ਆਦਿ ਪੇਸ਼ ਕੀਤੇ। ਸਕੂਲ ਦੇ ਸਾਰੇ ਹੀ ਮੈਨੇਜਮੈਂਟ ਮੈਂਬਰਾਂ ਅਧਿਆਪਕਾਂ ਪ੍ਰਿੰਸੀਪਲ ਜੀ ਸਭ ਨੇ ਰਲ ਕੇ ਬਲਦੀ ਹੋਈ ਅੱਗ ਵਿੱਚ ਤਿਲ ਗੁੜ ਮੂੰਗਫਲੀ ਆਦਿ ਸੁੱਟ ਕੇ ਆਉਣ ਵਾਲੇ ਸਮੇਂ ਦੀਆਂ ਸ਼ੁਭ ਕਾਮਨਾਵਾਂ ਮੰਗੀਆਂ। ਇਸ ਮੌਕੇ ਸਕੂਲ ਦੇ ਕਮੇਟੀ ਮੈਂਬਰ ਮਾਨਯੋਗ ਚੇਅਰਮੈਨ ਸੁਰਜੀਤ ਸਿੰਘ ਸਿੱਧੂ ਪ੍ਰਧਾਨ ਡਾ ਅਨਿਲਜੀਤ ਕੰਬੋਜ ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ, ਚਾਹਤ ਕੰਬੋਜ, ਸਤਨਾਮ ਸਿੰਘ ਸੌਂਦ, ਗੁਰਪ੍ਰੀਤ ਸਿੰਘ ਸਿੱਧੂ ਕੌਸਲਰ , ਜੋਗਿੰਦਰ ਸਿੰਘ ਸਰਪੰਚ, ਜਸਵਿੰਦਰ ਸਿੰਘ ਸਿੱਧੂ, ਸਿਮਰਨਜੀਤ ਸਿੰਘ ਸਿੱਧੂ ਅਤੇ ਮਾਨਯੋਗ ਪ੍ਰਿੰਸੀਪਲ ਡਾਕਟਰ ਪੰਕਜ ਧਮੀਜਾ ਨੇ ਸਾਰੇ ਵਿਦਿਆਰਥੀਆਂ ਨੂੰ ਲੋਹੜੀ ਤੇ ਮਾਘੀ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ।