Home » ਸਿਹਤ ਵਿਭਾਗ ਨੇ ਬੇਟੀ ਬਚਾਉ-ਬੇਟੀ ਪੜ੍ਹਾਓ ਸਬੰਧੀ ਜ਼ਿਲ੍ਹਾ ਪਧਰੀ ਸਮਾਗਮ ਕਰ ਕੇ ਮਨਾਈ ਧੀਆਂ ਦੀ ਲੋਹੜੀ

ਸਿਹਤ ਵਿਭਾਗ ਨੇ ਬੇਟੀ ਬਚਾਉ-ਬੇਟੀ ਪੜ੍ਹਾਓ ਸਬੰਧੀ ਜ਼ਿਲ੍ਹਾ ਪਧਰੀ ਸਮਾਗਮ ਕਰ ਕੇ ਮਨਾਈ ਧੀਆਂ ਦੀ ਲੋਹੜੀ

by Rakha Prabh
6 views
ਫ਼ਿਰੋਜ਼ਪੁਰ, 13 ਜਨਵਰੀ (ਗੁਰਪ੍ਰੀਤ ਸਿੰਘ ਸਿੱਧੂ ) :-ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਬੰਧੀ ਅਰਬਨ ਮੁੱਢਲਾ ਸਿਹਤ ਕੇਂਦਰ, ਫ਼ਿਰੋਜ਼ਪੁਰ ਛਾਉਣੀ ਵਿਖੇ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਧੀਆਂ ਦੀਆਂ ਲੋਹੜੀ ਮਨਾਈ ਗਈ। ਇਸ ਸਮਾਗਮ ਦੌਰਾਨ ਧੀਆਂ ਵਲੋਂ ਗਿੱਧਾ ਪਾ ਕੇ ਅਤੇ ਕਵੀਤਾ ਰਾਹੀ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਸੁਸ਼ਮਾ ਠੱਕਰ ਅਤੇ ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮਿਨਾਕਸ਼ੀ ਅਬਰੋਲ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।
            ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਸ਼ੁਸ਼ਮਾ ਠੱਕਰ ਅਤੇ ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮਿਨਾਕਸ਼ੀ ਅਬਰੋਲ ਨੇ ਸਿਵਲ ਹਸਪਤਾਲ ਵਿੱਚ ਪੈਦਾ ਹੋਈਆਂ ਨਵਜੰਮੀਆਂ ਬੱਚੀਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਅਤੇ ਮੂੰਗਫਲੀ ਅਤੇ ਰਿਊੜੀਆਂ ਵੰਡ ਕੇ ਬੱਚਿਆਂ ਅਤੇ ਮਾਪਿਆਂ ਨਾਲ ਲੋਹੜੀ ਮਨਾਈ ਗਈ। ਉਹਨਾਂ ਵਲੋਂ ਬੱਚੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਬੱਚੀਆਂ ਦੀ ਤੰਦਰੁਸਤੀ ਅਤੇ ਤਰੱਕੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
           ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਇਸ ਮੋਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਨੂੰ ਲੜਕੀਆਂ ਅਤੇ ਲੜਕਿਆਂ ਵਿੱਚ ਕਈ ਵੀ ਅੰਤਰ ਨਹੀਂ ਸਮਝਣਾ ਚਾਹੀਦਾ। ਲੜਕੀਆਂ ਦਾ ਪਾਲਣ ਪੋਸ਼ਣ ਅਤੇ ਵਿੱਦਿਆ ਲੜਕਿਆਂ ਦੇ ਬਰਾਬਰ ਹੀ ਕਰਵਾਉਣੀ ਚਾਹੀਦੀ ਹੈ। ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਤੋਂ ਘੱਟ ਨਹੀਂ ਹਨ, ਬਸ਼ਰਤੇ ਕਿ ਉਹਨਾਂ ਨੂੰ ਮੌਕਾ ਦਿੱਤਾ ਜਾਵੇ। ਮਾਪੇ ਲੜਕੀਆਂ ਨੂੰ ਬੋਝ ਨਾ ਸਮਝ ਕੇ ਸੁੰਦਰ ਦੁਨੀਆਂ ਦੇਖਣ ਦਾ ਮੌਕਾ ਜ਼ਰੂਰ ਦੇਣ।
           ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ  ਨੇ ਕਿਹਾ ਕਿ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਪਹਿਲਾਂ ਦੇ ਮੁਕਾਬਲੇ ਲੜਕੀਆਂ ਦੀ ਅਨੁਪਾਤ ਵਿੱਚ ਵਾਧਾ ਹੋਇਆ ਹੈ। ਜੇਕਰ ਕੋਈ ਵਿਅਕਤੀ ਲਿੰਗ ਟੈਸਟ ਜਾਂ ਬੱਚੀ ਭਰੂਣ ਹੱਤਿਆ ਕਰਨ ਵਾਲੇ, ਕਰਵਾਉਣ ਵਾਲੇ ਜਾਂ ਇਸ ਵਿੱਚ ਸਹਿਯੋਗ ਦੇਣ ਵਾਲੇ ਵਿਅਕਤੀਆਂ ਸਬੰਧੀ ਸੂਚਨਾ ਦਿੰਦਾ ਹੈ ਅਤੇ ਦੋਸ਼ੀ ਪਕੜੇ ਜਾਂਦੇ ਹਨ ਤਾਂ ਪੰਜਾਬ ਸਰਕਾਰ ਵੱਲੋਂ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਇਨਾਮ ਦਿੱਤਾ ਜਾਂਦਾ ਹੈ।
           ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਨੇਹਾ ਭੰਡਾਰੀ ਨੇ ਸਮਾਗਮ ਵਿੱਚ ਸ਼ਾਮਲ ਸਾਰਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਮਾਜ ਵਿੱਚ ਦਹੇਜ ਵਰਗੀਆਂ ਕੁਰੀਤੀਆਂ ਨੂੰ ਖਤਮ ਕਰਨਾ ਚਾਹੀਦਾ ਹੈ। ਸਾਨੂੰ ਲੜਕਿਆਂ ਨੂੰ ਵੀ ਕੁੜੀਆਂ ਦੀ ਇੱਜ਼ਤ ਕਰਨ ਲਈ ਸਮਝਾਉਣਾ ਚਾਹੀਦਾ ਹੈ।
      ਇਸ ਸਮਾਰੋਹ ਨੂੰ ਸਫ਼ਲ ਕਰਨ ਵਿੱਚ ਡਾ ਆਸ਼ੂਤੋਸ਼ ਮਿੱਤਲ, ਪਰਮਵੀਰ ਮੋਂਗਾ ਸੁਪਰਡੈਂਟ, ਵਿਕਾਸ ਕਾਲੜਾ ਪੀ ਏ ਟੂ ਸਿਵਲ ਸਰਜਨ, ਸੀਮਾਂ ਪੀ ਐਨ ਡੀ ਟੀ ਕੋਆਰਡੀਨੇਟਰ,ਸੰਜੀਵ ਬਹਿਲ ਜਿਲ੍ਹਾ ਅਕਾਊਂਟੈਂਟ, ਰਵੀ ਚੋਪੜਾ ਅਕਾਊਂਟੈਂਟ, ਸੁਖਦੇਵ ਰਾਜ, ਰਮਨਦੀਪ ਸਿੰਘ ਬਹੁਮੰਤਵੀ ਸਿਹਤ ਕਰਮਚਾਰੀ, ਲਖਵਿੰਦਰ ਕੌਰ ਸਟਾਫ਼ ਨਰਸ, ਰੀਬਿਕਾ ਏ ਐਨ ਐਮ ਅਤੇ ਬਾਕੀ ਸਟਾਫ਼ ਦਾ ਵਿਸ਼ੇਸ਼ ਸਹਿਯੋਗ ਰਿਹਾ।

Related Articles

Leave a Comment