ਜ਼ੀਰਾ/ ਫਿਰੋਜ਼ਪੁਰ 13, ਜਨਵਰੀ ( ਗੁਰਪ੍ਰੀਤ ਸਿੰਘ ਸਿੱਧੂ) ਭਾਰਤੀ ਕਿਸਾਨ ਯੂਨੀਅਨ ਡਕੌਂਦਾ( ਬੂਟਾ ਸਿੰਘ ਬੁਰਜ ਗਿੱਲ) ਜਿਲ ਫਿਰੋਜ਼ਪੁਰ ਦੀ ਅਹਿਮ ਮੀਟਿੰਗ ਫਿਰੋਜ਼ਪੁਰ ਦੇ ਜਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਹੋਈ। ਮੀਟਿੰਗ ਦੌਰਾਨ ਬਲਾਕ ਜ਼ੀਰਾ ਅਤੇ ਬਲਾਕ ਖੋਸਾ ਦਲ ਸਿੰਘ ਦੀ ਚੋਣ ਸਰਬਸੰਮਤੀ ਨਾਲ ਕਰਵਾਈ ਗਈ। ਇਸ ਦੌਰਾਨ ਬਲਾਕ ਜ਼ੀਰਾ ਦੇ ਪ੍ਰਧਾਨ ਅੰਗਰੇਜ਼ ਸਿੰਘ ਗਿੱਲ ਮਨਸੂਰ ਦੇਵਾ ਚੁਣੇ ਗਏ ਅਤੇ ਬਲਾਕ ਖੋਸਾ ਦਲ ਦੇ ਬਹਾਦਰ ਸਿੰਘ ਖੋਸਾ ਨੂੰ ਚੁਣਿਆ ਗਿਆ। ਇਸ ਮੌਕੇ ਚੁਣੇ ਗਏ ਅਹੁਦੇਦਾਰ ਨੂੰ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਨੇ ਜੱਥੇਬੰਦੀ ਦੇ ਸੰਵਿਧਾਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਤਨਦੇਹੀ ਨਾਲ ਕਿਸਾਨਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਣ ਲਈ ਸੁਹਿਰਦ ਕੀਤਾ ਗਿਆ। ਜਿਥੇ ਚੁਣੇ ਨਵ ਨਿਯੁਕਤ ਅਹੁਦੇਦਾਰਾਂ ਨੇ ਭਰੋਸਾ ਪ੍ਰਗਟਾਇਆ ਕਿ ਉਹ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸੰਵਿਧਾਨ ਦੀ ਧਾਰਾ ਵਿੱਚ ਰਹਿ ਕੇ ਕੰਮ ਕਰਨਗੇ। ਇਸ ਮੌਕੇ ਸਮੂਹ ਆਗੂਆਂ ਨੇ ਕੇਂਦਰ ਸਰਕਾਰ ਤੋਂ ਐਮ ਐਸ ਪੀ ਜਲਦੀ ਲਾਗੂ ਕਰਨ ਦੀ ਮੰਗ ਕਰਦਿਆਂ ਖੇਤੀ ਕਨੂੰਨ ਰੱਦ ਕਰਨ ਦੀ ਮੰਗ ਕਰਦਿਆਂ ਖੇਤੀ ਕਨੂੰਨ ਨੂੰ ਕਿਸਾਨ ਵਿਰੋਧੀ ਨੀਤੀਆਂ ਕਰਾਰ ਦਿੱਤਾ। ਇਸ ਮੌਕੇ ਮੀਟਿੰਗ ਵਿੱਚ ਗੁਰਦੇਵ ਸਿੰਘ ਖੋਸਾ ਜ਼ਿਲ੍ਹਾ ਜਨਰਲ ਸਕੱਤਰ, ਸਵਰਨ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਸੁਖਪ੍ਰੀਤ ਸਿੰਘ ਰਾਮਗੜ੍ਹੀਆ ਸੀਨੀਅਰ ਮੀਤ ਪ੍ਰਧਾਨ, ਰਾਜਿੰਦਰ ਸਿੰਘ ਵਾਈਸ ਪ੍ਰੈਸ ਸਕੱਤਰ, ਮੈਂਬਰ ਬੂਟਾ ਦੀਨ ਝੱਤਰਾ, ਜਗਸੀਰ ਸਿੰਘ, ਸੁਰਜੀਤ ਸਿੰਘ, ਗੁਰਬਚਨ ਸਿੰਘ ਆਦਿ ਹਾਜ਼ਰ ਸਨ।