ਰਣਜੀਤ ਸਿੰਘ ਮਸੌਣ/ਜੋਗਾ ਸਿੰਘ
ਅੰਮ੍ਰਿਤਸਰ
ਗੁਰਪ੍ਰੀਤ ਸਿੰਘ ਭੁੱਲਰ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ਤੇ ਹਰਪ੍ਰੀਤ ਸਿੰਘ ਮੰਡੇਰ ਡੀ.ਸੀ.ਪੀ ਡਿਟੈਕਟਿਵ ਅੰਮ੍ਰਿਤਸਰ ਅਤੇ ਨਵਜ਼ੋਤ ਸਿੰਘ ਏ.ਡੀ.ਸੀ.ਪੀ ਡਿਟੈਕਟਿਵ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤੇ ਹਰਮਿੰਦਰ ਸਿੰਘ ਏ.ਸੀ.ਪੀ ਇੰਨਵੈਸਟੀਗੇਸ਼ਨ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਇੰਸਪੈਕਟਰ ਸਰਮੇਲ ਸਿੰਘ ਇੰਚਾਂਰਜ਼ ਸੀ.ਆਈ.ਏ ਸਟਾਫ਼-2 ਅੰਮ੍ਰਿਤਸਰ ਦੀ ਪੁਲਿਸ ਪਾਰਟੀ ਵੱਲੋਂ 2 ਨਸ਼ਾ ਤੱਸਕਰਾਂ ਨੂੰ ਕਾਬੂ ਕਰਕੇ 1 ਕਿੱਲੋ ਹੈਰੋਇੰਨ ਅਤੇ ਮੋਟਰਸਾਈਕਲ ਸਪਲੈਂਡਰ ਬ੍ਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਮਿਲੀ ਪੁਖ਼ਤਾ ਸੂਚਨਾਂ ਦੇ ਅਧਾਰ ਤੇ ਯੋਜਨਾਂਬੱਧ ਤਰੀਕੇ ਨਾਲ ਮਾਹਲ ਬਾਈਪਾਸ ਦੇ ਏਰੀਆ ਤੋਂ 2 ਵਿਅਕਤੀਆਂ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਬਗੀਚਾ ਸਿੰਘ ਅਤੇ ਕੁੰਨਣ ਸਿੰਘ ਪੁੱਤਰ ਧੰਨਾ ਸਿੰਘ, ਦੋਨੌਂ ਵਾਸੀਆਨ ਪਿੰਡ ਬੱਲੜਵਾਲ, ਥਾਣਾ ਅਜਨਾਲਾ, ਅੰਮ੍ਰਿਤਸਰ ਨੂੰ ਸਮੇਤ ਮੋਟਰਸਾਈਕਲ ਕਾਬੂ ਕੀਤਾ ਗਿਆ ਤੇ ਇਹਨਾਂ ਪਾਸੋਂ ਸ਼ੁਰੂਆਤੀ ਪੁੱਛਗਿੱਛ ਦੌਰਾਨ ਇਹਨਾਂ ਦੀ ਨਿਸ਼ਾਨਦੇਹੀ ਤੇ ਅੰਮ੍ਰਿਤਸਰ ਦਿਹਾਤੀ ਦੇ ਅਜਨਾਲਾ ਏਰੀਆਂ ਤੋਂ 1 ਕਿੱਲੋ ਹੈਰੋਇੰਨ ਬ੍ਰਾਮਦ ਕੀਤੀ ਗਈ। ਇਹਨਾਂ ਤੇ ਮੁਕੱਦਮਾਂ ਨੰਬਰ 05 ਮਿਤੀ 12.1.2025 ਜੁਰਮ 21,29/61/85 ਐਨਡੀਪੀਸੀ ਐਕਟ ਅਧੀਨ ਥਾਣਾ ਕੰਨਟੋਨਮੈਂਟ, ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ।
ਮੁੱਢਲੀ ਪੁੱਛਗਿੱਛ ਦੌਰਾਨ ਇਹਨਾਂ ਦੋਸ਼ੀਆਨ ਨੇ ਇੰਕਸ਼ਾਫ ਕੀਤਾ ਕਿ ਇਹਨਾਂ ਨੇ ਇਹ 1 ਕਿੱਲੋ ਹੈਰੋਇਨ ਦੀ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਸੀ। ਦੋਸ਼ੀਆ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਹਨਾਂ ਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਗ੍ਰਿਫ਼ਤਾਰ ਦੋਸ਼ੀ ਕੁੰਨਣ ਦੇ ਖਿਲਾਫ਼ ਪਹਿਲਾਂ ਵੀ ਇੱਕ ਕਤਲ ਦਾ ਮੁਕੱਦਮਾਂ ਨੰਬਰ 235 ਮਿਤੀ 14-10-2022 ਜੁਰਮ 302, 354, 323, 313, 34 ਭ:ਦ:, ਥਾਣਾ ਅਜਨਾਲਾ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਵਿੱਚ ਦਰਜ ਹੈ।