Home » ਗਣਤੰਤਰ ਦਿਵਸ ਮੌਕੇ ਸੂਬੇ ‘ਚ ਹੋਣ ਵਾਲੇ ਪ੍ਰੋਗਰਾਮਾਂ ਦੀ ਸੂਚੀ ਜਾਰੀ, CM ਮਾਨ ਇਸ ਜ਼ਿਲ੍ਹੇ’ਚ ਲਹਿਰਾਉਣਗੇ ਝੰਡਾ

ਗਣਤੰਤਰ ਦਿਵਸ ਮੌਕੇ ਸੂਬੇ ‘ਚ ਹੋਣ ਵਾਲੇ ਪ੍ਰੋਗਰਾਮਾਂ ਦੀ ਸੂਚੀ ਜਾਰੀ, CM ਮਾਨ ਇਸ ਜ਼ਿਲ੍ਹੇ’ਚ ਲਹਿਰਾਉਣਗੇ ਝੰਡਾ

by Rakha Prabh
12 views

ਸਰਕਾਰ ਨੇ ਗਣਤੰਤਰ ਦਿਵਸ 2025 ‘ਤੇ ਸੂਬੇ ਭਰ ‘ਚ ਹੋਣ ਵਾਲੇ ਪ੍ਰਮੁੱਖ ਪ੍ਰੋਗਰਾਮਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸਭ ਤੋਂ ਵੱਡਾ ਪ੍ਰੋਗਰਾਮ ਲੁਧਿਆਣਾ ਅਤੇ ਫਰੀਦਕੋਟ ਵਿੱਚ ਹੋਵੇਗਾ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਲੁਧਿਆਣਾ ਵਿੱਚ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਫਰੀਦਕੋਟ ਵਿੱਚ ਝੰਡਾ ਲਹਿਰਾਉਣਗੇ। ਇਸ ਦੇ ਨਾਲ ਹੀ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਜਲੰਧਰ ਵਿੱਚ ਝੰਡਾ ਲਹਿਰਾਉਣਗੇ। ਇਸੇ ਤਰ੍ਹਾਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁਹਾਲੀ ਵਿੱਚ ਝੰਡਾ ਲਹਿਰਾਉਣਗੇ। ਇਸ ਤਰ੍ਹਾਂ ਦੇ ਪ੍ਰੋਗਰਾਮ ਕੁੱਲ 19 ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤੇ ਗਏ ਹਨ।ਡਿਪਟੀ ਸਪੀਕਰ ਜੈ ਕਿਸ਼ਨ ਰੂਪਨਗਰ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸੰਗਰੂਰ, ਬਰਨਾਲਾ ਵਿੱਚ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਗੁਰਦਾਸਪੁਰ ਵਿੱਚ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੋਗਾ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਬਠਿੰਡਾ ਵਿੱਚ ਮੰਤਰੀ ਹਰਦੀਪ ਸਿੰਘ ਮੁੰਡੀਆ, ਸ੍ਰੀ ਮੁਕਤਸਰ ਸਾਹਿਬ ਵਿੱਚ ਮੰਤਰੀ ਲਾਲ ਚੰਦ, ਫਾਜ਼ਿਲਕਾ ਵਿੱਚ ਮੰਤਰੀ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਵਿੱਚ ਮੰਤਰੀ ਹਰਜੋਤ ਸਿੰਘ ਬੈਂਸ, ਸ. ਫਿਰੋਜ਼ਪੁਰ ਵਿੱਚ ਮੰਤਰੀ ਹਰਭਜਨ ਸਿੰਘ, ਪਟਿਆਲਾ ਵਿੱਚ ਮੰਤਰੀ ਬਰਿੰਦਰ ਕੁਮਾਰ ਗੋਇਲ, ਅੰਮ੍ਰਿਤਸਰ ਵਿੱਚ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ, ਮਾਲੇਰਕੋਟਲਾ ਵਿੱਚ ਮੰਤਰੀ ਰਵਜੋਤ ਸਿੰਘ, ਤਰਨਤਾਰਨ ਵਿੱਚ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਨਵਾਂਸ਼ਹਿਰ ਵਿੱਚ ਮੰਤਰੀ ਮਹਿੰਦਰ ਭਗਤ ਝੰਡਾ ਲਹਿਰਾਉਣਗੇ।

ਪੜ੍ਹੋ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੂਚੀ, ਜਿਸ ਵਿੱਚ ਦੱਸਿਆ ਗਿਆ ਪ੍ਰੋਗਰਾਮ ਦਾ ਸਮਾਂ….

Related Articles

Leave a Comment