ਜ਼ੀਰਾ/ ਫਿਰੋਜ਼ਪੁਰ 14 ਜਨਵਰੀ ( ਗੁਰਪ੍ਰੀਤ ਸਿੰਘ ਸਿੱਧੂ) ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸੀਨੀਅਰ ਸਿਟੀਜਨ ਕੌਂਸਲ ਜ਼ੀਰਾ ਵੱਲੋਂ ਟਰੈਫਿਕ ਨਿਯਮਾਂ ਸਬੰਧੀ ਵਾਹਨਾਂ ਦੇ ਰਿਫਲੈਕਟਰ ਲਗਾ ਕੇ ਜਾਗਰੂਕ ਕੀਤਾ। ਇਸ ਸਬੰਧੀ ਸੀਨੀਅਰ ਸਿਟੀਜਨ ਕੌਂਸਲ ਜ਼ੀਰਾ ਦੇ ਪ੍ਰਧਾਨ ਅਸ਼ੋਕ ਕੁਮਾਰ ਪਲਤਾ ਰਿਟਾਇਰ ਐਸਡੀਓ ਨਹਿਰ ਵਿਭਾਗ ਦੀ ਪ੍ਰਧਾਨਗੀ ਹੇਠ ਜ਼ੀਰਾ ਤਲਵੰਡੀ ਭਾਈ ਪੁਰਾਣਾ ਹਾਈਵੇ ਨੇੜੇ ਦਾਣਾ ਮੰਡੀ ਜ਼ੀਰਾ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਪੰਜਾਬ ਪੁਲਿਸ ਦੇ ਟ੍ਰੈਫਿਕ ਵਿੰਗ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਛੋਟੇ ਵੱਡੇ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਸੰਬੰਧੀ ਰਿਫਲੈਕਟਰ ਲਗਾ ਕੇ ਜਾਗਰੂਕ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅਸ਼ੋਕ ਕੁਮਾਰ ਪਲਤਾ ਨੇ ਦੱਸਿਆ ਕਿ ਸੰਸਥਾ ਵੱਲੋਂ 300 ਦੇ ਕਰੀਬ ਵੱਡੇ ਛੋਟੇ ਵਹੀਕਲਾਂ ਦੇ ਰਿਫਲੈਕਟਰ ਲਗਾਏ ਗਏ ਤਾਂ ਜੋ ਗਹਿਰੇ ਕੋਹਰੇ ਕਾਰਨ ਵਾਪਰਦੇ ਹਾਦਸਿਆਂ ਤੋਂ ਬਚਿਆ ਜਾ ਸਕੇ। ਇਸ ਮੌਕੇ ਰਾਮ ਪ੍ਰਕਾਸ਼ ਰਟਾਈਡ ਐਸ ਪੀ ਪੰਜਾਬ ਪੁਲਿਸ, ਰਟਾਈਡ ਇੰਸਪੈਕਟਰ ਹਰਜੀਤ ਸਿੰਘ,ਰਟਾਈਡ ਲੈਕਚਰਾਰ ਨਰਿੰਦਰ ਸਿੰਘ, ਜਰਨੈਲ ਸਿੰਘ ਭੁੱਲਰ , ਬਲਵੀਰ ਸਿੰਘ, ਜਸਵਿੰਦਰ ਸਿੰਘ ਖਾਲਸਾ , ਹਰਵੰਤ ਸਿੰਘ, ਤਰਸੇਮ ਸਿੰਘ ਵਿੱਜ , ਮਾਸਟਰ ਜੋਗਿੰਦਰ ਸਿੰਘ ਝੱਤਰਾ , ਰਾਜਵਿੰਦਰ ਸਿੰਘ ਮਾਨਸਾ ਤੋਂ ਇਲਾਵਾਂ ਟ੍ਰੈਫਿਕ ਪੁਲਿਸ ਦੇ ਏ ਐਸ ਆਈ ਰਜਿੰਦਰ ਕੁਮਾਰ ਬੇਰੀ, ਹੋਲਦਾਰ ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ।