Home ਚੰਡੀਗੜ੍ਹ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲ਼ੋ ਖੋਸਾ ਦਲ ਸਿੰਘ ਇਕਾਈ ਦੀ ਸਰਬਸੰਮਤੀ ਨਾਲ ਚੋਣ

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲ਼ੋ ਖੋਸਾ ਦਲ ਸਿੰਘ ਇਕਾਈ ਦੀ ਸਰਬਸੰਮਤੀ ਨਾਲ ਚੋਣ

by gpsingh
27 views

ਜ਼ੀਰਾ/ ਫਿਰੋਜ਼ਪੁਰ 15, ਜਨਵਰੀ ( ਗੁਰਪ੍ਰੀਤ ਸਿੰਘ ਸਿੱਧੂ) ਭਾਰਤੀ ਕਿਸਾਨ ਯੂਨੀਅਨ ਡਕੌਂਦਾ( ਬੂਟਾ ਸਿੰਘ ਬੁਰਜ ਗਿੱਲ) ਜ਼ਿਲ੍ਹਾ ਫਿਰੋਜ਼ਪੁਰ ਦੀ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਖੋਸਾ ਦਲ ਸਿੰਘ ਵਿਖੇ ਹੋਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਸ਼ਾਮਲ ਹੋਏ ਗੁਰਦੇਵ ਸਿੰਘ ਖੋਸਾ ਜ਼ਿਲ੍ਹਾ ਜਨਰਲ ਸਕੱਤਰ, ਸਵਰਨ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਅੰਗਰੇਜ਼ ਸਿੰਘ ਬਲਾਕ ਪ੍ਰਧਾਨ ਜ਼ੀਰਾ, ਬਹਾਦਰ ਸਿੰਘ ਬਲਾਕ ਪ੍ਰਧਾਨ ਖੋਸਾ ਦਲ ਸਿੰਘ, ਗੁਰਬਚਨ ਸਿੰਘ ਇਕਾਈ ਪ੍ਰਧਾਨ ਮਨਸੂਰਦੇਵਾ ਆਦਿ ਨੇ ਖੋਸਾ ਦਲ ਇਕਾਈ ਦੀ ਸਰਬਸੰਮਤੀ ਨਾਲ ਚੋਣ ਕਰਵਾਉਂਦਿਆਂ ਇਕਾਈ ਪ੍ਰਧਾਨ ਜਸਵਿੰਦਰ ਸਿੰਘ ਖੋਸਾ, ਜਨਰਲ ਸਕੱਤਰ ਵਰਿੰਦਰ ਸਿੰਘ, ਲਖਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਮਨਪ੍ਰੀਤ ਸਿੰਘ ਪ੍ਰੈਸ ਸਕੱਤਰ, ਗੁਰਮੇਲ ਸਿੰਘ ਮੀਤ ਪ੍ਰਧਾਨ, ਮਹਿੰਦਰ ਸਿੰਘ ਮੀਤ ਪ੍ਰਧਾਨ, ਰਮਜੀਤ ਸਿੰਘ ਸੰਗਠਨ ਸਕੱਤਰ ਤੋਂ ਇਲਾਵਾ ਜਗਦੀਪ ਸਿੰਘ, ਮੇਹਰ ਸਿੰਘ, ਗੁਰਭੇਜ ਸਿੰਘ, ਮਨਜੀਤ ਸਿੰਘ, ਸਨਦੀਪ ਕੁਮਾਰ ਆਦਿ ਕਮੇਟੀ ਮੈਂਬਰ ਚੁਣੇ ਗਏ। ਇਸ ਮੌਕੇ ਚੁਣੇ ਗਏ ਅਹੁਦੇਦਾਰ ਨੂੰ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਨੇ ਜੱਥੇਬੰਦੀ ਦੇ ਸੰਵਿਧਾਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਜਿਥੇ ਨਵੇਂ ਚੁਣੇ ਅਹੁਦੇਦਾਰਾਂ ਨੇ ਭਰੋਸਾ ਪ੍ਰਗਟਾਇਆ ਕਿ ਉਹ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸੰਵਿਧਾਨ ਦੀ ਧਾਰਾ ਵਿੱਚ ਰਹਿ ਕੇ ਕੰਮ ਕਰਨਗੇ। ਇਸ ਮੌਕੇ ਸਮੂਹ ਆਗੂਆਂ ਨੇ ਕੇਂਦਰ ਸਰਕਾਰ ਤੋਂ ਐਮ ਐਸ ਪੀ ਜਲਦੀ ਲਾਗੂ ਕਰਨ ਦੀ ਮੰਗ ਕਰਦਿਆਂ ਖੇਤੀ ਕਨੂੰਨ ਰੱਦ ਕਰਨ ਦੀ ਮੰਗ ਕਰਦਿਆਂ ਖੇਤੀ ਕਨੂੰਨ ਨੂੰ ਕਿਸਾਨ ਵਿਰੋਧੀ ਨੀਤੀਆਂ ਕਰਾਰ ਦਿੱਤਾ। ਇਸ ਮੌਕੇ ਮੀਟਿੰਗ ਵਿੱਚ ਸੀਨੀਅਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।

Related Articles

Leave a Comment