Home ਚੰਡੀਗੜ੍ਹ ਸ਼੍ਰੋਮਣੀ ਕਮੇਟੀ ਵੱਲੋਂ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ‘ਤੇ ਸਖ਼ਤ ਇਤਰਾਜ਼

ਸ਼੍ਰੋਮਣੀ ਕਮੇਟੀ ਵੱਲੋਂ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ‘ਤੇ ਸਖ਼ਤ ਇਤਰਾਜ਼

by gpsingh
18 views
ਰਣਜੀਤ ਸਿੰਘ‌ ਮਸੌਣ/ਜੋਗਾ ਸਿੰਘ 
ਅੰਮ੍ਰਿਤਸਰ 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ ਨੂੰ ਗਲਤ ਪੇਸ਼ ਕਰਦੀ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ‘ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ, ਇਸ ਦੇ 17 ਜਨਵਰੀ 2025 ਨੂੰ ਰੀਲੀਜ਼ ਹੋਣ ਉੱਤੇ ਪੰਜਾਬ ਅੰਦਰ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਂਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਨੂੰ ਸੂਬੇ ਅੰਦਰ ਫ਼ਿਲਮ ਨੂੰ ਬੈਨ ਕਰੇ। ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਦਾ ਕਰੜਾ ਵਿਰੋਧ ਕੀਤਾ ਜਾਵੇਗਾ। ਉਹਨਾਂ ਆਖਿਆ ਕਿ ਕੰਗਨਾ ਰਣੌਤ ਦੀ ਫ਼ਿਲਮ ਬੈਨ ਕਰਵਾਉਣ ਦੇ ਸਬੰਧ ਵਿੱਚ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਗ ਪੱਤਰ ਭੇਜੇ ਗਏ ਹਨ।

Related Articles

Leave a Comment