Home ਚੰਡੀਗੜ੍ਹ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਡਰੋਨ ਦੀ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਡਰੋਨ ਦੀ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

by gpsingh
23 views

ਫ਼ਿਰੋਜ਼ਪੁਰ, 17 ਜਨਵਰੀ ( ਗੁਰਪ੍ਰੀਤ ਸਿੰਘ ਸਿੱਧੂ ) :- ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫਿਰੋਜ਼ਪੁਰ ਛਾਉਣੀ/ਸ਼ਹਿਰ ਦੇ ਏਰੀਆਂ ਵਿੱਚ ਡਰੋਨ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਨੇ ਦੱਸਿਆ ਕਿ ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ ਤੇ ਪਾਬੰਦੀ ਲਗਾਈ ਗਈ ਹੈ। ਡਰੋਨ ਦੀ ਵਰਤੋਂ ਕਰਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ। ਇਹ ਹੁਕਮ 23-1-2025 ਤੋਂ 28-1-2025 ਤੱਕ ਲਾਗੂ ਰਹਿਣਗੇ।

Related Articles

Leave a Comment