Home ਚੰਡੀਗੜ੍ਹ ਅਜੇ ਨਹੀਂ ਮਿਲੇਗੀ ਠੰਡ ਤੋਂ ਰਾਹਤ, 11 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ, ਇਸ ਦਿਨ ਪਵੇਗਾ ਮੀਂਹ

ਅਜੇ ਨਹੀਂ ਮਿਲੇਗੀ ਠੰਡ ਤੋਂ ਰਾਹਤ, 11 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ, ਇਸ ਦਿਨ ਪਵੇਗਾ ਮੀਂਹ

by gpsingh
18 views

ਠੰਡ ਨੇ ਪੰਜਾਬ ਦੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਕੀਤਾ ਹੋਇਆ ਹੈ। ਭਾਵੇਂ ਬੀਤੇ ਦਿਨੀਂ ਧੁੱਪ ਨਿਕਲੀ ਸੀ ਪਰ ਤਾਪਮਾਨ ਵਿਚ ਕੋਈ ਵਾਧਾ ਦਰਜ ਨਹੀਂ ਕੀਤਾ ਗਿਆ ਤੇ ਅੱਜ ਫਿਰ ਤੋਂ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਸੰਘਣੀ ਧੁੰਦ ਦੇ ਨਾਲ-ਨਾਲ ਕਈ ਇਲਾਕਿਆਂ ਵਿਚ ਸੀਤ ਲਹਿਰ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 48 ਘੰਟਿਆਂ ਵਿਚ ਪੰਜਾਬ ਦੇ ਤਾਪਮਾਨ ਵਿਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਉਸ ਦੇ ਬਾਅਦ ਪੰਜਾਬ ਦੇ ਤਾਪਮਾਨ ਵਿਚ 2 ਤੋਂ 3 ਡਿਗਰੀ ਦਾ ਵਾਧਾ ਦੇਖਿਆ ਜਾ ਸਕਦਾ ਹੈ। ਪੰਜਾਬ ਦੇ 10 ਜ਼ਿਲ੍ਹਿਆਂ ਵਿਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਲੇਰਕੋਟਲਾ, ਕਪੂਰਥਲਾ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਤੇ ਪਟਿਆਲਾ ਵਿਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਹੈ ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

11 ਜ਼ਿਲ੍ਹਿਆਂ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿਚ ਮਾਨਸਾ ਤੇ ਬਰਨਾਲਾ ਵਿਚ ਕੋਲਡ ਵੇਵ ਦਾ ਆਰੇਂਜ ਅਲਰਟ ਹੈ। ਦੂਜੇ ਪਾਸੇ ਰੂਪਨਗਰ, ਬਠਿੰਡਾ,ਮੋਗਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਨਵਾਂਸ਼ਹਿਰ ਤੇ ਹੁਸ਼ਿਆਰਪੁਰ ਵਿਚ ਕੋਲਡ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

18 ਜਨਵਰੀ ਤੋਂ ਨਵੀਂ ਪੱਛਮੀ ਗਰਬੜੀ ਸਰਗਮਰ ਹੋ ਰਹੀ ਹੈ ਜਿਸ ਦਾ ਅਸਰ 19 ਜਨਵਰੀ ਤੋਂ ਪਹਾੜੀ ਖੇਤਰਾਂ ਵਿਚ ਦੇਖਣ ਨੂੰ ਮਿਲੇਗਾ ਪਰ 21 ਤੇ 22 ਜਨਵਰੀ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿਚ ਮੀਂਹ ਪੈਣ ਦੇ ਆਸਾਰ ਹਨ।

Related Articles

Leave a Comment